News

25 ਦਸੰਬਰ ਨੂੰ ਭਾਜਪਾ ਕਰਨ ਜਾ ਰਹੀ ਹੈ ਵੱਡਾ ਧਮਾਕਾ, ਦੇਖੋ ਪੂਰੀ ਖ਼ਬਰ

ਭਾਰਤ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਜ਼ੋਰਾਂ ਤੇ ਵਿਰੋਧ ਚਲ ਰਿਹਾ ਹੈ। ਉੱਧਰ ਭਾਰਤੀ ਜਨਤਾ ਪਾਰਟੀ 25 ਦਸੰਬਰ ਨੂੰ ਵੱਡਾ ਧਮਾਕਾ ਕਰਨ ਜਾ ਰਹੀ ਹੈ। ਇਸ ਲਈ ਪਾਰਟੀ ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਲੋਕ-ਨੁਮਾਇੰਦਿਆਂ ਨੂੰ ਚਿੱਠੀ ਲਿਖ ਕੇ ਹਦਾਇਤਾਂ ਦਿੱਤੀਆਂ ਹਨ।

ਉਹਨਾਂ ਕਿਹਾ ਕਿ ਉਹ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਕਿਸਾਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਵਿੱਚ ਹਰ ਕੋਈ ਹਿੱਸਾ ਲਵੇ। ਇਸ ਬਾਰੇ ਇੱਕ ਚਿੱਠੀ ਪਾਰਟੀ ਦੇ ਸਾਰੇ ਲੋਕ-ਨੁਮਾਇੰਦਿਆਂ ਤੇ ਸਾਰੇ ਰਾਜਾਂ ਦੇ ਪ੍ਰਧਾਨ ਤੇ ਪਾਰਟੀ ਸੰਗਠਨ ਦੇ ਸੀਨੀਅਰ ਆਗੂਆਂ ਨੂੰ ਭੇਜੀ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕਰਨਗੇ ਤੇ ਨਾਲ ਹੀ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਅਧੀਨ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 18000 ਕਰੋੜ ਰੁਪਏ ਟ੍ਰਾਂਸਫਰ ਕਰਨਗੇ। ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਇਹ ਚਿੱਠੀ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਅੱਗੇ ਸਾਰਿਆਂ ਨੂੰ ਭੇਜੀ ਹੈ।

ਉਸ ਵਿੱਚ ਹਦਾਇਤ ਕੀਤੀ ਗਈ ਹੈ ਕਿ ਹਰੇਕ ਬਲਾਕ ਦੇ ਵਿਕਾਸ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਸੁਣਨ ਲਈ ਵੱਡੀ ਸਕ੍ਰੀਨ ਦਾ ਇੰਤਜ਼ਾਮ ਕੀਤਾ ਜਾ ਸਕੇ, ਜਿੱਥੇ ਕਿਸਾਨ ਵੱਧ ਤੋਂ ਵੱਧ ਗਿਣਤੀ ਵਿੱਚ ਆ ਸਕਣ। ਇਸ ਚਿੱਠੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਪੱਧਰ ਤੇ ਪ੍ਰੋਗਰਾਮ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਇੱਕ ਘੰਟਾ ਪਹਿਲਾਂ ਸ਼ੁਰੂ ਹੋਣਾ ਚਾਹੀਦਾ ਹੈ।

ਤਦ ਤੱਕ ਪਾਰਟੀ ਅਹੁਦੇਦਾਰ ਤੇ ਹੋਰ ਆਗੂ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦੇ ਫ਼ਾਇਦਿਆਂ ਤੇ ਚਰਚਾ ਕਰਨ। ਜਿਵੇਂ ਨੀਮ ਕੋਟੇਡ ਯੂਰੀਆ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਮ੍ਰਿਦਾ ਸਿਹਤ ਕਾਰਡ, ਘੱਟੋ-ਘੱਟ ਸਮਰਥਨ ਮੁੱਲ, ਪ੍ਰਧਾਨ ਮੰਤਰੀ ਸਿੰਚਾਈ ਯੋਜਨਾ, ਕਿਸਾਨ ਰੇਲ ਤੇ ਖੇਤੀ ਖੇਤਰ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਨਿਵੇਸ਼।

Click to comment

Leave a Reply

Your email address will not be published. Required fields are marked *

Most Popular

To Top