Punjab

250 ਕਿਸਾਨ ਜੱਥੇਬੰਦੀਆਂ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸ ਖਿਲਾਫ਼ ਮੈਦਾਨ ’ਚ ਉੱਤਰੀਆਂ

ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਇੱਕਜੁੱਟ ਹੋਣ ਲੱਗੇ ਹਨ। ਹਰਿਆਣਾ ਵਿੱਚ ਕਿਸਾਨਾਂ ਤੇ ਲਾਠੀਚਾਰਜ ਦੀ ਚਿੰਗਾੜੀ ਹੁਣ ਭਾਂਬੜ ਬਣਨ ਲੱਗ ਪਈ ਹੈ। ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜੱਥੇਬੰਦਾਂ ਸੰਘਰਸ਼ ਦੇ ਮੈਦਾਨ ਵਿੱਚ ਉਤਰੀਆਂ ਹਨ।

ਇਸੇ ਕੜੀ ਤਹਿਤ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਫੈਸਲਾਕੁੰਨ ਸੰਘਰਸ਼ ਦਾ ਐਲਾਨ ਕਰਦਿਆਂ 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੇ ਸ਼ੁਰੂਆਤੀ ਦਿਨ ਰੋਸ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਰੱਖਿਆ ਹੈ।

ਇਹ ਵੀ ਪੜ੍ਹੋ: ਇਸ ਤਰਖਾਣ ਨੇ ਬਣਾਈ ਬਾ-ਕਮਾਲ ਲੱਕੜ ਦੀ ਸਾਈਕਲ, ਆਰਡਰਾਂ ਦੀ ਲੱਗੀ ਲਾਈਨ

ਕਿਸਾਨਾਂ ਵੱਲੋਂ ਪਾਰਲੀਮੈਂਟ ਦੇ ਸਾਹਮਣੇ ਸੰਕੇਤਕ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਵੱਡੀਆਂ ਕਿਸਾਨ ਰੈਲੀਆਂ ਵੀ ਕੱਢੀਆਂ ਜਾਣਗੀਆਂ। ਦੇਸ਼ ਭਰ ਦੀਆਂ ਢਾਈ ਸੌ ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਵੱਲੋਂ ਵਜਾਏ ਸੰਘਰਸ਼ ਦੇ ਬਿਗੁਲ ਤਹਿਤ ਕੌਮੀ ਸੰਗਠਨ ’ਚ ਸ਼ੁਮਾਰ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪੰਜਾਬ ਵਿੱਚ 5 ਥਾਵਾਂ (ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਤੇ ਮੋਗਾ) ’ਤੇ ਕੇਂਦਰ ਸਰਕਾਰ ਖ਼ਿਲਾਫ਼ ਲਲਕਾਰ-ਰੈਲੀਆਂ ਕਰਨਗੀਆਂ।

ਕੌਮੀ ਕਮੇਟੀ ਦੇ ਆਗੂ ਤੇ ਡਕੌਂਦਾ ਗਰੁੱਪ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਨੇ ਦੱਸਿਆ ਕਿ ਰੈਲੀਆਂ ਦੀਆਂ ਤਿਆਰੀਆਂ ਸਿਖਰਾਂ ’ਤੇ ਹਨ। ਤਿਆਰੀਆਂ ਵਜੋਂ ਪਿੰਡਾਂ ਵਿੱਚ ਢੋਲ ਮਾਰਚ, ਮੀਟਿੰਗਾਂ ਤੇ ਨੁੱਕੜ ਮੀਟਿੰਗ ਤੇ ਮਸ਼ਾਲ-ਮਾਰਚਾਂ ਰਾਹੀਂ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top