26 ਜਨਵਰੀ ‘ਤੇ ਬਠਿੰਡਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ

ਅੱਜ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਨੇ ਬਠਿੰਡਾਂ ਵਾਸੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਠਿੰਡਾ ਸ਼ਹਿਰ ਤੋਂ ਬਾਹਰ ਬਿਲਕੁਲ ਨਵਾਂ ਅਤੇ ਡਿਜੀਟਲ ਬੱਸ ਅੱਡਾ ਬਣਾਇਆ ਜਾਵੇਗਾ।
ਇਸ ਅੱਡੇ ਤੋਂ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਇਲੈਕਟ੍ਰਿਕ ਬੱਸ ਸੇਵਾ ਸ਼ੁਰੂ ਕਰਨ ਵਾਲਾ ਬਠਿੰਡਾ ਪੂਰੇ ਪੰਜਾਬ ਤੋਂ ਪਹਿਲਾਂ ਜ਼ਿਲ੍ਹਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਬਠਿੰਡੇ ਵਾਲੇ ਕਦੇ ਝੂਠ ਨਹੀਂ ਬੋਲਦੇ ਅਤੇ ਜੋ ਉਨ੍ਹਾਂ ਦੇ ਦਿਲਾਂ ‘ਚ ਹੈ, ਉਹੀ ਜ਼ੁਬਾਨ ‘ਤੇ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕ ਜੋ ਚਾਹੁੰਦੇ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ। ਦੱਸ ਦਈਏ ਕਿ ਗਣਤੰਤਰ ਦਿਹਾੜੇ ਤੇ ਬਠਿੰਡਾ ਵਿੱਚ ਬਹੁਤ ਵੀ ਨਿਵੇਕਲਾ ਪ੍ਰੋਗਾਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।