26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕੇਸਰੀ ਨਿਸ਼ਾਨ ਲਹਿਰਾਉਣ ਵਾਲੇ ਜੁਗਰਾਜ ਨੂੰ ਮਿਲੀ ਜ਼ਮਾਨਤ
By
Posted on

26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਹਿੰਸਾ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਤੇ ਵੱਖ-ਵੱਖ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਸਨ। ਉਹਨਾਂ ਵਿੱਚੋਂ ਬਹੁਤਿਆਂ ਨੂੰ ਰਾਹਤ ਵੀ ਮਿਲ ਗਈ ਹੈ। ਹੁਣ ਨੌਜਵਾਨ ਜੁਗਰਾਜ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਵੱਲੋਂ 20 ਜੁਲਾਈ ਤੱਕ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।

ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਦੱਸਿਆ ਕਿ ਜੁਗਰਾਜ ਸਿੰਘ ਦੀ ਅਗਾਉਂ ਜ਼ਮਾਨਤ ਲਈ ਦਲ ਖ਼ਾਲਸਾ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਸੀ। ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਜੁਗਰਾਜ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਰੂਬਰੂ ਹੋਵੇਗਾ।
ਜੁਗਰਾਜ ਸਿੰਘ ਕੇਸ ਦਰਜ ਹੋਣ ਮਗਰੋਂ ਫਰਾਰ ਸੀ। ਪਿਛਲੇ ਦਿਨੀਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਉਸ ਦੇ ਸਿਰ ਇੱਕ ਲੱਖ ਦਾ ਇਨਾਮ ਰੱਖਿਆ ਸੀ। ਦੱਸ ਦਈਏ ਕਿ ਇਸੇ ਕੜੀ ਵਿੱਚ ਲੱਖਾ ਸਿਧਾਣਾ ਤੇ ਦੀਪ ਸਿੱਧੂ ਤੇ ਵੀ ਪਰਚੇ ਦਰਜ ਕੀਤੇ ਗਏ ਸਨ। ਕੁਝ ਦਿਨ ਪਹਿਲਾਂ ਹੀ ਲੱਖਾ ਸਿਧਾਣਾ ਨੂੰ ਵੀ ਜ਼ਮਾਨਤ ਮਿਲ ਗਈ ਹੈ।
