News

26 ਜਨਵਰੀ ਲਈ ਕਿਸਾਨਾਂ ਨੇ ਖਿੱਚੀ ਤਿਆਰੀ, ਬਣੇਗਾ ਇਤਿਹਾਸਿਕ ਦਿਨ

26 ਜਨਵਰੀ ਨੂੰ ਲੈ ਕੇ ਸਰਕਾਰ ਦੇ ਨਾਲ-ਨਾਲ ਕਿਸਾਨਾਂ ਵੱਲੋਂ ਵੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਚੌਥਾ ਜੱਥਾ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਦਿੱਲੀ ਲਈ ਰਵਾਨਾ ਹੋਇਆ ਹੈ। ਜਿਸ ਵਿੱਚ ਵੱਡੀ ਗਿਣਤੀ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ।

ਇਨ੍ਹਾਂ ਦਾ ਸਾਥ ਦੇਣ ਲਈ ਹੀ ਅੰਮ੍ਰਿਤਸਰ ਤੋਂ ਇਹ ਜਥਾ ਰਵਾਨਾ ਹੋਇਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਵਾਂ ਜੱਥਾ 20 ਜਨਵਰੀ ਨੂੰ ਰਵਾਨਾ ਕੀਤਾ ਜਾਵੇਗਾ। ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਡੇਢ ਮਹੀਨੇ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੇ ਡਟੇ ਹਨ।

ਉੱਧਰ ਦੂਜੇ ਪਾਸੇ ਸੁਪਰੀਮ ਕੋਰਟ ਵੀ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਫ਼ੈਸਲਾ ਸੁਣਾ ਸਕਦਾ ਹੈ। ਬੀਤੇ ਦਿਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਝਾੜ ਪਾਈ ਸੀ। ਕੋਰਟ ਨੇ ਸਖ਼ਤ ਸ਼ਬਦਾਂ ਵਿੱਚ ਕਹਿ ਦਿੱਤਾ ਸੀ ਕਿ ਜੇ ਉਹਨਾਂ ਤੋਂ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਕੋਰਟ ਰੱਦ ਕਰ ਦੇਵੇਗੀ।

Click to comment

Leave a Reply

Your email address will not be published. Required fields are marked *

Most Popular

To Top