News

26 ਜਨਵਰੀ ਵਾਲੀ ਘਟਨਾ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼: ਦੀਪ ਸਿੱਧੂ

ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਅਦਾਕਾਰ ਦੀਪ ਸਿੱਧੂ ਮੁੜ ਤੋਂ ਨੌਜਵਾਨਾਂ ਨੂੰ ਕਿਸਾਨ ਅੰਦੋਲਨ ਪ੍ਰਤੀ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪਟਿਆਲਾ ਦੇ ਬਾਰਨ ਪਿੰਡ ਪਹੁੰਚ ਕੇ ਦੀਪ ਸਿੱਧੂ ਪਿੰਡ ਵਾਸੀਆਂ ਨੂੰ ਕਿਸਾਨ ਸੰਘਰਸ਼ ਪ੍ਰਤੀ ਲਾਮਬੰਦ ਕੀਤਾ।

ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਮਕਸਦ ਸੰਘਰਸ਼ ਕਰਨਾ ਹੈ। ਦੀਪ ਸਿੱਧੂ ਮੁਤਾਬਿਕ ਹਾਲਾਂਕਿ ਉਹਨਾਂ ਦੀ ਗੱਲ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਨਾਲ ਨਹੀਂ ਹੋਈ ਪਰ ਇਹ ਸਮਾਂ ਆਪਸ ਵਿੱਚ ਲੜਨ ਦਾ ਨਹੀਂ ਸਗੋਂ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਹੈ।

ਇਸ ਦੌਰਾਨ ਦੀਪ ਸਿੱਧੂ ਨੇ ਕੇਂਦਰ ਸਰਕਾਰ ਤੇ ਵੱਡੇ ਸਵਾਲ ਚੁੱਕਦਿਆ ਕਿਹਾ ਕਿ 26 ਜਨਵਰੀ ਵਾਲੀ ਘਟਨਾ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਸੀ। ਜਿਸ ਵਿੱਚ ਜਾਣਬੁੱਝ ਕੇ ਨੌਜਵਾਨਾਂ ਨੂੰ ਫਸਾਇਆ ਗਿਆ ਅਤੇ ਉਹਨਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਸੰਘਰਸ਼ ਪਿਛਲਟ 6 ਮਹੀਨੇ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਉੱਥੇ ਹੀ ਵੱਗੇ ਪੱਧਰ ‘ਤੇ ਨੌਜਵਾਨ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਅਦਾਕਾਰ ਦੀਪ ਸਿੱਧੂ ਸਣੇ ਲੱਖਾ ਸਿਧਾਣਾ ਵੱਲੋਂ ਕਿਸਾਨ ਸੰਘਰਸ਼ ਨਾਲ ਜੋੜਨ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Click to comment

Leave a Reply

Your email address will not be published.

Most Popular

To Top