News

26 ਜੂਨ ਨੂੰ ਕਿਸਾਨਾਂ ਦੀ ਵੱਡੀ ਰਣਨੀਤੀ, ਕੇਂਦਰ ਸਰਕਾਰ ਮੰਨੇਗੀ ਕਿਸਾਨਾਂ ਦੀ ਮੰਗ?

ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸਰਕਾਰ ਨੂੰ ਸੁਚੇਤ ਕਰਨ ਲਈ ਕਿਸਾਨ ਨਵੇਂ-ਨਵੇਂ ਹਥਕੰਡੇ ਅਪਣਾ ਰਹੇ ਹਨ। ਦੇਸ਼ ਦੇ ਕਿਸਾਨ ਇਹਨਾਂ ਕਾਨੂੰਨਾਂ ਖਿਲਾਫ਼ 26 ਜੂਨ ਨੂੰ ਰਾਜਪਾਲ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਭੇਜਣਗੇ।

PM Modi to visit Odisha, Bengal on Friday to review impact of Cyclone Yaas  | Latest News India - Hindustan Times

ਉਹਨਾਂ ਨੇ ਸਵਾਮੀਨਾਥਨ ਫਾਰਮੂਲੇ ਮੁਤਾਬਕ ਐਮਐਸਪੀ ਦੇਣ ਦੀ ਮੰਗ ਕੀਤੀ ਜਾਵੇਗੀ। ਉੱਥੇ ਹੀ ਮੰਗਲਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਲ ਇੰਡੀਆ ਕਿਸਾਨ ਮਹਾਂਸੰਘ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ 7 ਮਹੀਨੇ ਤੇ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ ਤੇ ‘ਖੇਤੀਬਾੜੀ ਬਚਾਓ ਤੇ ਲੋਕਤੰਤਰ ਬਚਾਓ’ ਦੇ ਨਾਂ ਨਾਲ ਪੂਰੇ ਦੇਸ਼ ਵਿੱਚ ਕਿਸਾਨ ਮੁਹਿੰਮ ਸ਼ੁਰੂ ਕਰਨਗੇ।

ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਜਾਵੇਗੀ ਕਿਉਂ ਕਿ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅੜੀਅਲ ਤੇ ਬੇਰੁਖੀ ਵਾਲਾ ਰਵੱਈਆ ਅਪਣਾ ਰਹੀ ਹੈ। 26 ਜੂਨ ਨੂੰ ਲੋਕਤੰਤਰੀ ਅਧਿਕਾਰਾਂ ਤੇ ਨਾਗਰਿਕ ਅਜ਼ਾਦੀ ਦੀ ਬਹਾਲੀ ਵਜੋਂ ਵੀ ਮਨਾਇਆ ਜਾਵੇਗਾ ਕਿਉਂ ਕਿ ਦੇਸ਼ ਵਿੱਚ 26 ਜੂਨ 1975 ਨੂੰ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਐਮਰਜੈਂਸੀ ਲਾਗੂ ਕੀਤੀ ਗਈ ਸੀ।

Click to comment

Leave a Reply

Your email address will not be published.

Most Popular

To Top