Uncategorized

26 ਨਵੰਬਰ ਨੂੰ ਸੜਕਾਂ ਤੇ ਉਤਰੇਗਾ ਭਾਰਤ, ਟਰੇਡ ਯੂਨੀਅਨਾਂ ਦਾ ਵੱਡਾ ਐਲਾਨ

ਇਕ ਪਾਸੇ ਜਿੱਥੇ 26-27 ਨਵੰਬਰ ਨੂੰ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜੱਥੇਬੰਦੀਆਂ ਦਿੱਲੀ ਵੱਲ ਧਾਵਾ ਬੋਲ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਕੇਂਦਰੀ ਟਰੇਡ ਯੂਨੀਅਨਾਂ ਤੇ ਹੋਰ ਕਈ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ।

ਅਹਿਮ ਗੱਲ ਹੈ ਕਿ ਕੇਂਦਰੀ ਟਰੇਡ ਯੂਨੀਅਨਾਂ ਨੇ ਕਿਸਾਨ ਸੰਘਰਸ਼ ਨੂੰ ਹਮਾਇਤ ਦਿੱਤੀ ਹੈ ਤੇ ਕਿਸਾਨ ਯੂਨੀਅਨਾਂ ਨੇ ਟਰੇਡ ਯੂਨੀਅਨਾਂ ਦਾ ਸਮਰਥਨ ਕੀਤਾ ਹੈ। ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੀਆਂ ਲੋਕਾਂ ਤੇ ਮਜ਼ਦੂਰਾਂ ਵਿਰੋਧੀ, ਦੇਸ਼ ਵਿਰੋਧੀ ਤੇ ਮਾਰੂ ਨੀਤੀਆਂ ਖ਼ਿਲਾਫ਼ ਹਰ ਵਰਗ ਇਕਜੁੱਟ ਹੋ ਰਿਹਾ ਹੈ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ‘ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ’ ਵੱਲੋਂ ਹੜਤਾਲ ਨੂੰ ਦਿੱਤੇ ਸਮਰਥਨ ਦਾ ਸਵਾਗਤ ਕੀਤਾ ਹੈ। ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਹੁਣ ਉਨ੍ਹਾਂ ਮੋਦੀ ਸਰਕਾਰ ਦੇ ਮੁਲਾਜ਼ਮ ਵਿਰੋਧੀ ਕਦਮਾਂ ਖ਼ਿਲਾਫ਼ ਸੰਘਰਸ਼ ਵਿੱਚ ਸਾਥ ਦੇਣ ਦਾ ਵਾਅਦਾ ਵੀ ਕੀਤਾ ਹੈ।

ਏਆਈਟੀਸੀਯੂ ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਕਿਹਾ ਕਿ ਟਰੇਡ ਜਥੇਬੰਦੀਆਂ ਮੁੱਢ ਤੋਂ ਹੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨ। ਟਰੇਡ ਯੂਨੀਅਨਾਂ ਨੇ ਮੰਗਾਂ ਦੇ ਚਾਰਟਰ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਰੱਖੀ ਹੈ।

ਇਸ ਤੋਂ ਇਲਾਵਾ ਕਰਮਚਾਰੀ ਵਰਗ ਨਾਲ ਜੁੜੀਆਂ ਮੰਗਾਂ ਵੀ ਹਨ। ਕਿਸਾਨ ਤੇ ਮੁਲਾਜ਼ਮ ਏਕੇ ਕਰ ਕੇ ਕੇਂਦਰੀ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਰੈਲੀ ਕਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Click to comment

Leave a Reply

Your email address will not be published. Required fields are marked *

Most Popular

To Top