ਸੁਖਪਾਲ ਖਹਿਰਾ ਨੇ ਘੇਰੀ ਮਾਨ ਸਰਕਾਰ, ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਦਿੱਤੇ ਵੈਟਨਰੀ ਇੰਸਪੈਕਟਰ ਪੱਤਰ!

 ਸੁਖਪਾਲ ਖਹਿਰਾ ਨੇ ਘੇਰੀ ਮਾਨ ਸਰਕਾਰ, ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਦਿੱਤੇ ਵੈਟਨਰੀ ਇੰਸਪੈਕਟਰ ਪੱਤਰ!

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲਿਆ ਹੈ। ਉਹਨਾਂ ਨੇ ਟਵੀਟ ਕਰਕੇ ਆਪ ਤੇ ਸਵਾਲ ਚੁੱਕੇ ਹਨ। ਵੈਟਨਰੀ ਇੰਸਪੈਕਟਰਾਂ ਨੂੰ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਖਹਿਰਾ ਦਾ ਕਹਿਣ ਹੈ ਕਿ, “ਪੰਜਾਬ ਦੇ ਲੋਕਾਂ ਨੂੰ ਇਹ ਬਦਲਾਅ ਨਹੀਂ ਚਾਹੀਦਾ ਸੀ।

Image

ਅੱਜ ਨਵੇਂ ਭਰਤੀ ਕੀਤੇ ਗਏ ਵੈਟਨਰੀ ਇੰਸਪੈਕਟਰਾਂ ਨੂੰ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜਿੰਨਾ ਵਿੱਚ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ।”

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, 29 ਉਮੀਦਵਾਰਾਂ ਨੂੰ ਕੁਝ ਦਿਨ ਪਹਿਲਾਂ ਨਿਯੁਕਤੀ ਪੱਤਰ ਸੌਂਪੇ ਸਨ।

Image

ਉਹਨਾਂ ਜਾਣਕਾਰੀ ਦਿੱਤੀ ਕਿ ਪਸ਼ੂ ਪਾਲਣ ਵਿਭਾਗ ‘ਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ, 29 ਉਮੀਦਵਾਰਾਂ ਨੂੰ ਕੁਝ ਦਿਨ ਪਹਿਲਾਂ ਨਿਯੁਕਤੀ ਪੱਤਰ ਸੌਂਪੇ ਸਨ। ਵਿਭਾਗ ‘ਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ, ਰਹਿੰਦੇ ਉਮੀਦਵਾਰਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

Leave a Reply

Your email address will not be published.