ਪੰਜਾਬ ਭਰ ਦੇ ਪੰਚ-ਸਰਪੰਚ ਕੱਲ੍ਹ ਕਰਨਗੇ ਵੱਡਾ ਐਕਸ਼ਨ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ

 ਪੰਜਾਬ ਭਰ ਦੇ ਪੰਚ-ਸਰਪੰਚ ਕੱਲ੍ਹ ਕਰਨਗੇ ਵੱਡਾ ਐਕਸ਼ਨ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 6 ਮਹੀਨਿਆਂ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਪਰ ਫਿਰ ਵੀ ਲੋਕਾਂ ਦੇ ਧਰਨੇ ਪ੍ਰਦਰਸ਼ਨ ਜਾਰੀ ਹਨ। ਹੁਣ ਪੰਜਾਬ ਦੇ ਪੰਚ-ਸਰਪੰਚ ਵੀ ਭਗਵੰਤ ਮਾਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਜਾ ਰਹੇ ਹਨ। ਪੰਚਾਇਤ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਰਾਜ ਭਰ ਦੇ ਪੰਚਾਂ-ਸਰਪੰਚਾਂ ਨੇ 27 ਸਤੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਕੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਹੈ।

Punjab CM Bhagwant Mann allots districts to Cabinet Ministers to ensure development, implementation of welfare schemes

ਪੰਚਾਇਤ ਯੂਨੀਅਨ ਨੇ ਇਲਜ਼ਾਮ ਲਾਇਆ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਜਸਵੀਰ ਜੱਸੀ ਲੌਂਗੋਵਾਲੀਆ ਨੇ ਕਿਹਾ ਕਿ ਪੰਚਾਂ ਅਤੇ ਸਰਪੰਚਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਕਈ ਵਾਰ ਮਿਲਣ ਦਾ ਸਮਾਂ ਮੰਗਿਆ ਗਿਆ ਸੀ ਪਰ ਉਹਨਾਂ ਨੂੰ ਸਮਾਂ ਨਹੀਂ ਮਿਲਿਆ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਵਤੀਰੇ ਕਾਰਨ ਯੂਨੀਅਨ ਨੂੰ ਘਿਰਾਓ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਪੰਚਾਇਤ ਯੂਨੀਅਨ ਦੇ ਲੀਡਰਾਂ ਨੇ ਦੱਸਿਆ ਕਿ ਪੰਚਾਇਤਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਸਾਢੇ ਤਿੰਨ ਸਾਲਾਂ ਦਾ ਮਾਣ ਭੱਤਾ ਜਾਰੀ ਕਰਵਾਉਣਾ ਤੇ ਬਲਾਕ ਪੱਧਰ ਦੇ ਐਸਡੀਓ ਦੀਆਂ ਅਸਾਮੀਆਂ ਪੂਰੀਆਂ ਕਰਵਾਉਣ ਆਦਿ ਸ਼ਾਮਲ ਹਨ। ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਹੋਰ ਤਿੱਖਾ ਸੰਘਰਸ਼ ਵਿੱਢਣਗੇ।

Leave a Reply

Your email address will not be published.