ਅੰਮ੍ਰਿਤਪਾਲ ਸਿੰਘ ਵਿਰੁੱਧ ਈਸਾਈ ਭਾਈਚਾਰੇ ਨੇ ਦਿੱਤਾ ਧਰਨਾ, ਗ੍ਰਿਫ਼ਤਾਰੀ ਦੀ ਕੀਤੀ ਮੰਗ

 ਅੰਮ੍ਰਿਤਪਾਲ ਸਿੰਘ ਵਿਰੁੱਧ ਈਸਾਈ ਭਾਈਚਾਰੇ ਨੇ ਦਿੱਤਾ ਧਰਨਾ, ਗ੍ਰਿਫ਼ਤਾਰੀ ਦੀ ਕੀਤੀ ਮੰਗ

ਈਸਾਈ ਭਾਈਚਾਰੇ ਨੇ ਅੱਜ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਈਸਾਈ ਭਾਈਚਾਰੇ ਨੇ ਜਲੰਧਰ ਦੇ ਪੀਏਪੀ ਚੌਂਕ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਵੱਡੀ ਗਿਣਤੀ ਵਿੱਚ ਈਸਾਈ ਭਾਈਚਾਰਾ ਇਕੱਠਾ ਹੋਇਆ ਹੈ।

Khalistan on lips, Bhindranwale follower takes charge of Deep Sidhu's outfit, actor's kin say no link | Cities News,The Indian Express

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਵਤਨ ਨੂੰ ਲੈ ਕੇ ਪ੍ਰਭੂ ਯਿਸ਼ੂ ਮਸੀਹ ਬਾਰੇ ਵਿਵਾਦਤ ਟਿੱਪਣੀ ਕੀਤੀ ਗਈ ਸੀ, ਜਿਸ ਨਾਲ ਈਸ਼ਾਈ ਭਾਈਚਾਰੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਈਸਾਈ ਭਾਈਚਾਰੇ ਵੱਲੋਂ ਸੜਕ ਜਾਮ ਕਰਨ ਦਾ ਪ੍ਰੋਗਰਾਮ ਉਲਾਕਿਆ ਗਿਆ ਸੀ, ਪਰ ਫਿਰ ਪੁਲਿਸ ਨੇ ਦੇਰ ਰਾਤ ਗੱਲਬਾਤ ਰਾਹੀਂ ਇੱਕ ਪਾਸੇ ਸੜਕ ਜਾਮ ਕਰਨ ਲਈ ਮਨਾ ਲਿਆ ਸੀ, ਜਿਸ ਕਾਰਨ ਅੱਜ ਸੜਕ ਦੇ ਇੱਕ ਪਾਸੇ ਸਟੇਜ ਲਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਈਸਾਈ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੱਖ ਭਾਈਚਾਰੇ ਵਿਰੁੱਧ ਨਹੀਂ ਹੈ, ਸਗੋਂ ਸਿਰਫ਼ ਤੇ ਸਿਰਫ਼ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਹੈ, ਜਿਸ ਨੇ ਪ੍ਰਭੂ ਯਿਸ਼ੂ ਮਸੀਹ ਵਿਰੁੱਘ ਵਿਵਾਦਤ ਟਿੱਪਣੀ ਕੀਤੀ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਦੱਸਿਆ ਜਾ ਰਿਹਾ ਹੈ ਕਿ 5 ਘੰਟਿਆਂ ਤੋਂ ਵੱਧ ਸਮੇਂ ਤੱਕ ਪੁਲਸ ਅਤੇ ਪ੍ਰਸ਼ਾਸਨ ਨੇ ਖਾਂਬੜਾ ਗਿਰਜਾਘਰ ’ਚ ਸੰਗਠਨਾਂ ਦੇ ਨਾਲ ਬੈਠਕ ਕੀਤੀ, ਜਿਸ ਤੋਂ ਬਾਅਦ ਉਕਤ ਫ਼ੈਸਲਾ ਲਿਆ ਗਿਆ।

Leave a Reply

Your email address will not be published.