29 ਜੂਨ ਨੂੰ ਕੇਜਰੀਵਾਲ ਆਉਣਗੇ ਚੰਡੀਗੜ੍ਹ, ਹੋਣਗੇ ਵੱਡੇ ਐਲਾਨ?
By
Posted on

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ‘ਆਪ’ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਦਿੱਲੀ ਦੀ ਤਰਜ ਤੇ ਕੇਜਰੀਵਾਲ ਪੰਜਾਬ ਵਿੱਚ ਵੀ ਮੁਫ਼ਤ ਬਿਜਲੀ ਦਾ ਐਲਾਨ ਕਰ ਸਕਦੇ ਹਨ।

ਪੰਜਾਬ ਵਿੱਚ ਔਰਤਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਅਰਵਿੰਦ ਕੇਜਰੀਵਾਲ ਇੰਤਜ਼ਾਮ ਕਰ ਸਕਦੇ ਹਨ। ਕੇਜਰੀਵਾਲ ਨੇ ਪੰਜਾਬੀ ਵਿੱਚ ਇੱਕ ਟਵੀਟ ਕੀਤਾ ਹੈ। ਉਹਨਾਂ ਟਵੀਟ ਵਿੱਚ ਲਿਖਿਆ ਕਿ, ‘ਇੰਨੀ ਮਹਿੰਗਾਈ ਵਿੱਚ ਇੱਕ ਮਹਿਲਾ ਲਈ ਅਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ।
ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਔਰਤਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ।’
