3 ਅਕਤੂਬਰ ਨੂੰ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਰੇਲਾਂ, ਮੋਦੀ ਸਰਕਾਰ ਖਿਲਾਫ਼ ਹੋਵੇਗਾ ਪ੍ਰਦਰਸ਼ਨ

 3 ਅਕਤੂਬਰ ਨੂੰ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਰੇਲਾਂ, ਮੋਦੀ ਸਰਕਾਰ ਖਿਲਾਫ਼ ਹੋਵੇਗਾ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ਭਰ ਵਿੱਚ ਭਾਜਪਾ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ 29 ਸਤੰਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ।

PM Modi to be on two-day Gujarat visit, will inaugurate Atal Bridge among  other projects - India News

ਕਿਸਾਨ ਲੀਡਰਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤਾ ਜਾਣਗੇ। ਲਖੀਮਪੁਰ ਖੀਰੀ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਮੁੱਖ ਸਾਜਿਸ਼ਘਾੜੇ ਵਜੋਂ ਗ੍ਰਿਫ਼ਤਾਰ ਕਰਨ ਸਬੰਧੀ 3 ਅਕਤੂਬਰ ਨੂੰ ਪਿੰਡਾਂ ਵਿੱਚ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ 12 ਤੋਂ 3 ਵਜੇ ਤੱਕ ਤਹਿਸੀਲ ਤੇ ਜ਼ਿਲ੍ਹਾ ਕੇਂਦਰਾਂ ਵਿੱਚ ਭਾਜਪਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।

ਉਹਨਾਂ ਦੱਸਿਆ ਕਿ 3 ਅਕਤੂਬਰ ਨੂੰ ਤਿਕੂਨੀਆਂ ਵਿੱਚ ਹੋ ਰਹੇ ਸ਼ਰਧਾਂਜਲੀ ਸਮਾਗਮ ਵਿੱਚ ਵੀ ਪੰਜਾਬ ਤੋਂ ਇੱਕ ਵਫ਼ਦ ਭੇਜਣ ਦਾ ਫ਼ੈਸਲਾ ਵੀ ਕੀਤਾ ਗਿਆ। ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਜਲੰਧਰ ਕੈਂਟ ਵਿੱਚ ਕੌਮੀ ਰਾਹ ਸਥਿਤ ਧੰਨੋਵਾਲੀ ਫਾਟਕ ਤੇ 29 ਸਤੰਬਰ ਤੋਂ 24 ਘੰਟਿਆਂ ਲਈ ਜਾਮ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 3 ਅਕਤੂਬਰ ਨੂੰ ਸੂਬੇ ਵਿੱਚ ਦੁਪਿਹਰ 12 ਵਜੇ ਤੋਂ ਤਿੰਨ ਵਜੇ ਤੱਕ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਇਕੱਠ ਕਰਕੇ ਸ਼ਹੀਦ ਦੀ ਵਿਚਾਰਧਾਰਾ ’ਤੇ ਚੱਲਣ ਦਾ ਪ੍ਰਣ ਕੀਤਾ ਜਾ

Leave a Reply

Your email address will not be published.