News

3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਹੋਵੇਗਾ ਵਿਸ਼ੇਸ਼ ਸੈਸ਼ਨ, ਪੰਜਾਬ ਕਾਂਗਰਸ ’ਚ ਖਿਚੋਤਾਣ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਸੂਬ ਵਿਧਾਨ ਸਭਾ ਸੈਸ਼ਨ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਕ ਦਿਨ ਦੇ ਸੈਸ਼ਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਜਦੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ ਤਾਂ ਇੰਝ ਲਗਦਾ ਸੀ ਕਿ ਹੁਣ ਕਾਂਗਰਸ ਦਾ ਕਲੇਸ਼ ਮੁੱਕ ਗਿਆ ਹੈ।

Govt's master stroke: Special session of Vidhan Sabha

ਪਰ ਅਜਿਹਾ ਨਹੀਂ ਹੋਇਆ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਕਾਟੋ-ਕਲੇਸ਼ ਅਜੇ ਵੀ ਜਾਰੀ ਹੈ। ਸਿੱਧੂ ਨੇ ਆਪਣੀ ਹੀ ਸਰਕਾਰ ਤੋਂ ਉਪਭੋਗਤਾਵਾਂ ਨੂੰ ਬਿਜਲੀ ਦਰਾਂ ਵਿੱਚ ਰਾਹਤ ਦੇਣ ਲਈ ਊਰਜਾ ਨਿਆਮਕ ਨੂੰ ਹੁਕਮ ਦੇਣ ਦੀ ਮੰਗ ਵੀ ਕੀਤੀ ਹੈ। ਸਿੱਧੂ ਨੇ ਬਿਜਲੀ ਦਰਾਂ ਤੇ ਟਵੀਟ ਕਰ ਕੇ ਖਿੱਚੋਤਾਣ ਨੂੰ ਮੁੜ ਹਵਾ ਦੇ ਦਿੱਤੀ ਹੈ। ਉਹਨਾਂ ਦਾ ਇਰਾਦਾ ਸਪਸ਼ਟ ਹੋ ਸਕਦਾ ਹੈ ਪਰ ਟਵੀਟ ਤੋਂ ਇੰਝ ਜਾਪਦਾ ਹੈ ਜਿਵੇਂ ਉਹ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇ ਰਹੇ ਹੋਣ।

ਉਹਨਾਂ ਨੇ ਪਹਿਲੇ ਟਵੀਟ ਵਿੱਚ ਲਿਖਿਆ ਕਿ, “ਪੰਜਾਬ ਸਰਕਾਰ ਨੂੰ ਜਨਤਕ ਹਿੱਤ ਵਿੱਚ ਪੀਐਸਈਆਰਸੀ ਨੂੰ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਉਹ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਵਿੱਚ ਸੋਧ ਕਰੇ। ਨੁਕਸਾਨਦਾਰ ਪੀਪੀਏ ਨੂੰ ਸਿਫ਼ਰ ਐਲਾਨਿਆ ਜਾਵੇ।

ਨੁਕਸਾਨਦਾਰ ਪੀਪੀਏ ਖਤਮ ਕਰਨ ਤੇ ਨਵਾਂ ਕਾਨੂੰਨ ਲਿਆਉਣ ਲਈ ਪੰਜ ਤੋਂ ਸੱਤ ਦਿਨਾਂ ਦਾ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ।” ਇਕ ਹੋਰ ਟਵੀਟ ਵਿੱਚ ਨਵਜੋਤ ਸਿੱਧੂ ਲਿਖਦੇ ਹਨ ਕਿ, “ਇਸ ਨਾਲ ਪੰਜਾਬ ਸਰਕਾਰ ਨੂੰ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਾਉਣ ਵਿੱਚ ਮਦਦ ਮਿਲੇਗੀ।”

Click to comment

Leave a Reply

Your email address will not be published.

Most Popular

To Top