3.71 ਲੱਖ ਸ਼ਿਕਾਇਤਾਂ ਆਈਆਂ ਪਰ ਸਿਰਫ 172 ਐਫਆਈਆਰ? ਸੁਖਪਾਲ ਖਹਿਰਾ ਨੇ ਘੇਰੀ ਮਾਨ ਸਰਕਾਰ 

 3.71 ਲੱਖ ਸ਼ਿਕਾਇਤਾਂ ਆਈਆਂ ਪਰ ਸਿਰਫ 172 ਐਫਆਈਆਰ? ਸੁਖਪਾਲ ਖਹਿਰਾ ਨੇ ਘੇਰੀ ਮਾਨ ਸਰਕਾਰ 

ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਤੇ ਲਿਆ ਹੈ। ਉਹਨਾਂ ਨੇ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆਂ ਤੇ ਸਵਾਲ ਚੁੱਕੇ ਹਨ। ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਕਿਹਾ ਕਿ ਸਰਕਾਰ ਕੋਲ ਸਾਲ 2022 ਵਿੱਚ ਭ੍ਰਿਸ਼ਟਾਚਾਰ ਖਿਲਾਫ਼ 3.71 ਲੱਖ ਸ਼ਿਕਾਇਤਾਂ ਆਈਆਂ ਹਨ ਪਰ ਕੇਵਲ 172 ਐਫਆਈਆਰ ਦਰਜ ਹੋਈਆਂ ਹਨ।

Punjab CM Bhagwant Mann announces doorstep ration delivery, check details  here

ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕਿੰਨੀ ਕੁ ਗੰਭੀਰ ਹੈ। ਉਹਨਾਂ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਡਾਟਾ ਉਹਨਾਂ ਦੀ ਬਹੁਤ ਹੀ ਹਾਈਪਡ ਡਰਾਈਵ ਦਾ ਪਰਦਾਫਾਸ਼ ਕਰਦਾ ਹੈ ਕਿਉਂਕਿ 2022 ਵਿੱਚ 3.71 ਲੱਖ ਸ਼ਿਕਾਇਤਾਂ ਆਈਆਂ ਪਰ ਕੇਵਲ 172 ਐਫਆਈਆਰ ਦਰਜ ਹੋਈਆਂ ਹਨ।

ਜਿਸ ਤਰ੍ਹਾਂ ਮੁੱਖ ਮੰਤਰੀ ਨੇ ਫੌਜਾ ਸਿੰਘ ਸਰਾਰੀ ਦਾ ਬਚਾਅ ਕੀਤਾ ਹੈ, 6 ਮਹੀਨਿਆਂ ਤੱਕ ਨਾ ਐਫਆਈਆਰ ਹੋਈ ਨਾ ਗ੍ਰਿਫ਼ਤਾਰੀ, ਇਹ ਦਰਸਾਉਂਦਾ ਹੈ ਕਿ ਇਹ ਮੁਹਿੰਮ ਚੋਣਵੇਂ ਤੇ ਬੇਹੱਦ ਕਮਜ਼ੋਰ ਲੋਕਾਂ ਖਿਲਾਫ਼ ਹੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹਨਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਤੇ 64 ਆਨਲਾਈਨ ਸ਼ਿਕਾਇਤਾਂ ਦੇ ਆਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਲ ਹਨ।

ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੇ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫ਼ਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ਼ ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ।

 

Leave a Reply

Your email address will not be published. Required fields are marked *