ਕੇਂਦਰ ਨੇ ਲਿਆ ਨਵਾਂ ਫ਼ੈਸਲਾ, ਰੋਕਿਆ ਪ੍ਰੋਜੈਕਟ, ਨਹੀਂ ਲੱਗਣਗੇ ਸਮਾਰਟ ਬਿਜਲੀ ਮੀਟਰ?

 ਕੇਂਦਰ ਨੇ ਲਿਆ ਨਵਾਂ ਫ਼ੈਸਲਾ, ਰੋਕਿਆ ਪ੍ਰੋਜੈਕਟ, ਨਹੀਂ ਲੱਗਣਗੇ ਸਮਾਰਟ ਬਿਜਲੀ ਮੀਟਰ?

ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਸੀ ਕਿ ਸਮਾਰਟ ਮੀਟਰ ਲਗਾਏ ਜਾਣਗੇ। ਪਰ ਹੁਣ ਇਸ ਵਿੱਚ ਨਵਾਂ ਮੋੜ ਆ ਗਿਆ ਹੈ। ਹੁਣ ਸਮਾਰਟ ਗਰਿੱਡ ਪ੍ਰਾਜੈਕਟ ਤੇ ਰੋਕ ਲਗਾ ਦਿੱਤੀ ਗਈ ਹੈ। ਸਮਾਰਟ ਗਰਿੱਡ ਪ੍ਰਾਜੈਕਟ ਤਹਿਤ 28 ਕਰੋੜ ਰੁਪਏ ਖਰਚ ਕੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਇਲਟ ਪ੍ਰਾਜੈਕਟ ਚਲਾਏ ਗਏ। ਕਈ ਸੈਕਟਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਸਮਾਰਟ ਮੀਟਰ ਲਗਾਏ ਗਏ ਹਨ।

Smart Metering - A Digital Approach of Connected Devices

ਇਸ ਤੋਂ ਬਾਅਦ 241 ਕਰੋੜ ਰੁਪਏ ਨਾਲ ਪੂਰੇ ਸ਼ਹਿਰ ਵਿੱਚ ਸਮਾਰਟ ਮੀਟਰ ਲਗਾਉਣ ਦੀ ਯੋਜਨਾ ਸੀ ਪਰ ਕੇਂਦਰ ਸਰਕਾਰ ਨੇ ਇਸ ਤੇ ਰੋਕ ਲਗਾ ਦਿੱਤੀ ਹੈ। ਇਸ ਪ੍ਰੋਜੈਕਟਰ ਨੂੰ ਪੂਰਾ ਕਰਨ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਪੂਰੇ ਸ਼ਹਿਰ ਵਿੱਚ ਸਮਾਰਟ ਬਿਜਲੀ ਮੀਟਰ ਲਗਾਉਣ ਲਈ ਕੇਂਦਰ ਸਰਕਾਰ ਨੂੰ ਫਾਈਲ ਭੇਜੀ ਸੀ।

ਇਸ ਦੇ ਜਵਾਬ ਵਿੱਚ ਪ੍ਰਸ਼ਾਸਨ ਵੱਲੋਂ ਇਸ ਸਕੀਮ ਤੇ ਅੱਗੇ ਕੰਮ ਨਾ ਕਰਨ ਦੀ ਗੱਲ ਆਖੀ ਗਈ। ਇਸ ਸਬੰਧੀ ਬਿਜਲੀ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਅਨਿਲ ਧਮੀਜਾ ਨੇ ਦੱਸਿਆ ਕਿ ਇੱਕ ਮੀਟਿੰਗ ਵਿੱਚ ਸਮਾਰਟ ਗਰਿੱਡ ਪ੍ਰਾਜੈਕਟ ਨੂੰ ਛੱਡਣ ਦੀ ਜਾਣਕਾਰੀ ਦਿੱਤੀ ਗਈ ਹੈ। ਕੇਂਦਰ ਨੇ ਅਜਿਹਾ ਕਿਉਂ ਕੀਤਾ ਇਸ ਬਾਰੇ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਬਿਜਲੀ ਵਿਭਾਗ ਦੇ ਨਿੱਜੀਕਰਨ ਦੀ ਪ੍ਰਕਿਰਿਆ ਅੰਤਿਮ ਪੜਾਅ ਤੇ ਹੈ, ਇਸ ਲਈ ਕੇਂਦਰ ਸਰਕਾਰ ਅਤੇ ਪ੍ਰਸ਼ਾਸਨ ਨਹੀਂ ਚਾਹੁੰਦੇ ਕਿ 241 ਕਰੋੜ ਰੁਪਏ ਖਰਚ ਕੀਤੇ ਜਾਣ। ਇਸ ਸਬੰਧੀ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੂੰ ਵੀ ਸੂਚਿਤ ਕੀਤਾ ਗਿਆ ਹੈ।

Leave a Reply

Your email address will not be published.