31 ਅਕਤੂਬਰ 2020 ਤਕ ਨਹੀਂ ਖੁੱਲ੍ਹਣਗੇ ਦਿੱਲੀ ਦੇ ਸਕੂਲ, ਕੇਜਰੀਵਾਲ ਸਰਕਾਰ ਨੇ ਕੀਤਾ ਐਲਾਨ

ਪੰਜਾਬ ਸਰਕਾਰ ਨੇ ਜਿੱਥੇ ਪੰਜਾਬ ਵਿੱਚ 15 ਅਕਤੂਬਰ ਨੂੰ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਦਿੱਲੀ ਨੇ ਸਕੂਲ 31 ਅਕਤੂਬਰ 2020 ਤਕ ਨਾ ਖੋਲ੍ਹਣ ਦੀ ਗੱਲ ਆਖੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ।
ਮੀਡੀਆ ਰਿਪੋਰਟ ਮੁਤਾਬਕ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਕਿ ਦਿੱਲੀ ਦੇ ਸਿੱਖਿਆ ਮੰਤਰੀ ਵੀ ਹਨ, ਨੇ ਨਿਰਦੇਸ਼ ਦਿੱਤਾ ਹੈ ਕਿ ਰਾਸ਼ਟਰੀ ਰਾਜਧਾਨੀ ਖੇਤਰ ਦੇ ਸਾਰੇ ਸਕੂਲ 31 ਅਕਤੂਬਰ ਤੱਕ ਬੰਦ ਰਹਿਣਗੇ। ਸਿਸੋਦੀਆ ਨੇ ਐਤਵਾਰ ਨੂੰ ਕਿਹਾ, ‘ਦਿੱਲੀ ਦੇ ਸਾਰੇ ਸਕੂਲ ਕੋਰੋਨਾ ਕਾਰਨ 31 ਅਕਤੂਬਰ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ ਨੈਸ਼ਨਲ ਬੈਂਕ ਨੇ ਸ਼ੁਰੂ ਕੀਤੀ ਗ੍ਰਾਮ ਸੰਪਰਕ ਮੁਹਿੰਮ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮਾਪੇ ਹੋਣ ਦੇ ਨਾਤੇ ਉਹ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹਨ। ਇਸ ਸਮੇਂ ਬੱਚਿਆਂ ਦੀ ਸਿਹਤ ਸੰਬੰਧੀ ਕੋਈ ਜੋਖਮ ਲੈਣਾ ਉਚਿਤ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਹਰਿਆਣਾ ’ਚ ਰਾਹੁਲ ਗਾਂਧੀ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ: ਅਨਿਲ ਵਿਜ
ਇਸ ਤੋਂ ਪਹਿਲਾਂ ਸਿੱਖਿਆ ਡਾਇਰੈਕਟੋਰੇਟ ਨੇ ਕਿਹਾ ਸੀ, 5 ਅਕਤੂਬਰ 2020 ਤੱਕ ਸਾਰੇ ਸਕੂਲ ਦਿੱਲੀ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ। ਇਸ ਸਮੇਂ ਦੌਰਾਨ ਸਾਰੀਆਂ ਆਨਲਾਈਨ ਕਲਾਸਾਂ ਅਤੇ ਹੋਰ ਗਤੀਵਿਧੀਆਂ ਨੂੰ ਪਹਿਲਾਂ ਵਾਂਗ ਜਾਰੀ ਰੱਖਿਆ ਜਾ ਸਕਦਾ ਹੈ।
