31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਜਲਦ ਘੜੀ ਜਾਵੇਗੀ ਅਗਲੀ ਰਣਨੀਤੀ

 31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਜਲਦ ਘੜੀ ਜਾਵੇਗੀ ਅਗਲੀ ਰਣਨੀਤੀ

ਫਗਵਾੜਾ-ਮਿੱਲ ਮਾਲਕਾਂ ਨੇ ਗੰਨੇ ਦੀ ਬਕਾਇਆ ਰਕਮ ਅਦਾ ਨਾ ਕਰਨ ਦੇ ਰੋਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵੱਲੋਂ ਸਤਨਾਮਪੁਰਾ ਪੁਲ ਤੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਹੋਇਆ ਹੈ।

ਇੱਥੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਇੱਕ ਵਸ਼ੇਸ਼ ਮੀਟਿੰਗ ਗੁਰਦੁਆਰਾ ਗਿਆਨ ਸਰ ਸਤਨਾਮਪੁਰਾ ਫਗਵਾੜਾ ਵਿਖੇ ਕੀਤੀ ਗਈ,

ਜਿਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ 31 ਕਿਸਾਨ ਜੱਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਚੱਲ ਰਹੀ ਹੈ ਜਿਸ ਵਿੱਚ ਧਰਨੇ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

Leave a Reply

Your email address will not be published.