Uncategorized

31 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਦਾ ਸਮਾਜਿਕ-ਬਾਈਕਾਟ ਦਾ ਐਲਾਨ

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਹੁਣ ਸੱਤਵੇਂ ਅਸਮਾਨ ਤੇ ਪੁੱਜ ਚੁੱਕਾ ਹੈ। ਉੱਥੇ ਹੀ ਅੱਜ ਮੋਗਾ-ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨ ਸਕੱਤਰ ਗੁਰਮੀਤ ਸਿੰਘ ਮਹਿਮਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰੈਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁਧ ਚਲ ਰਹੇ ਅੰਦੋਲਨ ਨੂੰ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਕਿਸਾਨਾਂ ਵਿਰੋਧੀ ਤਿੰਨ ਆਰਡੀਨੈੱਸ ਬਿਜਲੀ ਬਿੱਲ 2020 ਤੇਲ ਦੀਆਂ ਕੀਮਤਾਂ ਘੱਟ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬਾ ਸੰਘਰਸ਼ ਚੱਲੇਗਾ।
23 ਸਤੰਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਬੀ ਕੇ ਯੂ ਰਾਜੇਵਾਲ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ।ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਆਰਡੀਨੈਂਸਾਂ ਦੇ ਰੱਦ ਦੇ ਮਤੇ ਪਵਾਏ ਜਾਣਗੇ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕਾਂ ਲਈ ਅਸੀਂ ਲੜ ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ: ਹਰਸਿਮਰਤ ਕੌਰ ਬਾਦਲ

ਭਾਜਪਾ ਦੇ ਐਮਐਲਏ ਐਮਪੀ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਖਿਲਾਫ ਵਾਰ ਧਰਨੇ ਮੁਜ਼ਾਹਰੇ ਕੀਤੇ ਜਾਣਗੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਕਾਲੇ ਝੰਡੇ ਵਿਖਾਏ ਜਾਣਗੇ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਰੱਦ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਵੱਲੋਂ ਅਸੈਂਬਲੀ ਇਜਲਾਸ ਵਿੱਚ ਆਰਡੀਨੈਂਸਾਂ ਨੂੰ ਰੱਦ ਕਰਾਉਣ ਦੇ ਮਤੇ ਪਾਉਣ ਤੱਕ ਅੰਦੋਲਨ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜ੍ਹੋ: ਨਾਭਾ ’ਚ ਰੇਲਵੇ ਟਰੈਕ ’ਤੇ ਕਿਸਾਨਾਂ ਨੇ ਲਾਏ ਡੇਰੇ

ਮੀਟਿੰਗ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਲਏ ਗਏ ਅਹਿਮ ਫ਼ੈਸਲੇ
ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਵੇ-ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ।
ਭਾਜਪਾ ਸਮੇਤ ਆਰਡੀਨੈਂਸਾਂ ਦੇ ਪੱਖ ‘ਚ ਭੁਗਤਣ ਵਾਲ਼ੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਸਮਾਜਿਕ-ਬਾਈਕਾਟ ਕੀਤਾ ਜਾਵੇਗਾ ਅਤੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ।
ਹਰੇਕ ਪਿੰਡ ਦੀ ਗ੍ਰਾਮ-ਸਭਾ ਵੱਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਮਤਾ ਪਵਾਇਆ ਜਾਵੇਗਾ।
4-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਜ਼ੋਰ ਪਾਇਆ ਜਾਵੇਗਾ ਕਿ ਵਿਧਾਨ-ਸਭਾ ਦਾ ਵਿਸ਼ੇਸ਼-ਸ਼ੈਸ਼ਨ ਬੁਲਾਉਣ ਅਤੇ ਖੇਤੀਬਾੜੀ ਕਾਨੂੰਨਾਂ ਪੰਜਾਬ ‘ਚ ਲਾਗੂ ਨਾ ਕਰਨ ਦਾ ਮਤਾ ਪਾਉਣ।

25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਪੰਜਾਬ ਵਾਸੀਆਂ ਨੂੰ ਬੰਦ ਕਰਨ ਵਿੱਚ ਪੂਰਨ ਤੌਰ ਤੇ ਸਹਿਯੋਗ ਦੇਣ ਦੀ ਪਰ ਜ਼ੋਰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ । ਕਿਸਾਨ ਜਥੇਬੰਦੀਆਂ ਦਾ ਪੱਚੀ ਤਰੀਕ ਨੂੰ ਬੰਦ ਸਵੇਰੇ ਛੇ ਲੈ ਕੇ ਵਜੇ ਤੋਂ ਲੈ ਕੇ ਸ਼ਾਮ ਦੇ ਚਾਰ ਵਜੇ ਤੱਕ ਕੀਤਾ ਜਾਵੇਗਾ। ਅਕਾਲੀ ਦਲ ਨੇ ਕਿਸਾਨਾਂ ਦੇ ਅੰਦੋਲਨ ਦੇ ਬਰਾਬਰ ਸੱਦਾ ਦੇ ਕੇ ਤਿੰਨ ਘੰਟੇ ਦੇ ਜਾਮ ਦਾ ਕੇ ਘਚੋਲਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।

ਬੀਜੇਪੀ ਸਰਕਾਰ ਵੱਲੋਂ ਜੋ ਸੱਦਾ ਦਿੱਤਾ ਗਿਆ ਹੈ ਕਿ ਸ਼ਹਿਰਾਂ ਵਿੱਚ ਕਾਨਫਰੰਸਾਂ ਸੱਦ ਕੇ ਆਰਡੀਨੈਂਸਾਂ ਨੂੰ ਸਹੀ ਪ੍ਰਚਾਰਿਆ ਜਾਵੇ ਉਸ ਦੀ ਕਿਸਾਨ ਅਗਵਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਜਿਹਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ। ਪੰਜਾਬ ਦੀਆਂ ਹੇਠ ਲਿਖੀਆਂ ਸਮੁੱਚੀਆਂ ਜਥੇਬੰਦੀਆਂ ਮੀਟਿੰਗ ਵਿੱਚ ਸ਼ਾਮਲ ਹੋਈਆਂ

1 ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ

2.ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

3.IPD ਕਿਸਾਨ ਬਚਾਓ ਮੋਰਚਾ ਦੇ ਪੰਜਾਬ ਪ੍ਰਧਾਨ ਕਿਰਪਾ ਸਿੰਘ ਨੱਥੂ ਵਾਲਾ ਲਖਵਿੰਦਰ ਸਿੰਘ ਖਾਲਸਾ

4. ਬੀ ਕੇ ਯੂ ਰਾਜੇਵਾਲ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ

5. ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਸੀਨੀਅਰ ਮੀਤ ਪ੍ਰਧਾਨ ਬਾਈ ਗੁਰਦੀਪ ਸਿੰਘ ਵੈਰੋਕੇ

6.ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ,

7.ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਅਤੇ ਸੂਬਾ ਆਗੂ ਰਘਬੀਰ ਸਿੰਘ

8.ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨ ਸਕੱਤਰ ਸੁਖਦੇਵ ਸਿੰਘ ਕੋਕਰੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ 9

9.ਪੰਜਾਬ ਕਿਸਾਨੀ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਭਿੱਖੀ, ਗੋਰਾ ਸਿੰਘ ਭੈਣੀਬਾਘਾ

10. ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ,

11 ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ,

12 ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ,

13 ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ,

14ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ, ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਅਤੇ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਧਰਮਕੋਟ,

15ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ

16 ਭਾਰਤੀ ਕਿਸਾਨ ਯੂਨੀਅਨ ਮਾਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਰਾਹਮਕੇ

17, ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ,

18 ਇੰਡੀਅਨ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ,

19 ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਨਜੀਤ ਸਿੰਘ ਰਾਏ,

20 ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ,

21 ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਕਮੇਟੀ ਜਸਵੰਤ ਸਿੰਘ ਪਠਾਨਕੋਟ,

22 ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ,

23 ਭਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਗ ਸਿੰਘ ਮਾਨਸਾ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਝੱਬਰ,

24ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ,

25ਦੋਆਬਾ ਕਿਸਾਨ ਕਮੇਟੀ ਹਰਸ਼ਮਿੰਦਰ ਸਿੰਘ,

26 ਇੰਟਰਨੈਸ਼ਨਲ ਪੰਥਕ ਦਲ

27 ਕਿਸਾਨ ਸੰਘਰਸ਼ ਕਮੇਟੀ ਦੇ ਆਗੂ

28 ਜੈ ਕਿਸਾਨ ਅੰਦੋਲਨ ਪੰਜਾਬ

29 ਕੁੱਲ ਹਿੰਦ ਕਿਸਾਨ ਸਭਾ ਮੇਜਰ ਸਿੰਘ ਪੁੰਨਾਵਾਲ

30 ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ

31 ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ
ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਲਿਆਂਦੇ ਆਰਡੀਨੈਂਸਾਂ ਨੂੰ ਲੋਕ ਸਭਾ ਤੇ ਰਾਜ ਸਭਾ ਅਜਲਾਸ ਵਿੱਚ ਬਹੁਸੰਮਤੀ ਨਾਲ ਬਿੱਲ ਪਾਸ ਕੀਤੇ ਜਾ ਰਹੇ ਹਨ। ਬਿਜਲੀ ਬਿੱਲ 2020 ਨੂੰ ਲਾਗੂ ਕਰਕੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। ਕਾਰਪੋਰੇਟ ਕੰਪਨੀਆਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਦੋਂ ਕਿ ਕੱਚਾ ਤੇਲ ਚੌਂਤੀ ਰੁਪਏ ਬਿੱਲ ਤੋਂ ਵੀ ਥੱਲੇ ਹੈ ਅਤੇ ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ।
 
Click to comment

Leave a Reply

Your email address will not be published.

Most Popular

To Top