Punjab

328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੰਘਾਂ ਨੇ ਪੱਕਾ ਮੋਰਚਾ ਲਾਉਣ ਦਾ ਕੀਤਾ ਐਲਾਨ

ਕਦੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਸੜਕਾਂ ‘ਤੇ ਰੋਲਣਾ, ਕਦੇ ਪਾਵਨ ਸਰੂਪਾਂ ਦਾ ਚੋਰੀ ਹੋਣਾ ਅਤੇ ਹੁਣ 328 ਸਰੂਪਾਂ ਦਾ ਲਾਪਤਾ ਹੋਣਾ ਜਿਸ ਨਾਲ ਭਾਵੇਂਕਿ ਸਿੱਖਾਂ ਦੇ ਹਿਰਦੇ ਪੂਰੀ ਤਰ੍ਹਾਂ ਝੰਜੋੜੇ ਗਏ ਨੇ ਪਰ ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਸਿੱਖ ਜੱਥੇਬੰਦੀਆਂ ਦੇ ਗੁੱਸੇ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਐਸਜੀਪੀਸੀ ਵੱਲੋਂ ਪੁਲਿਸ ਕਾਰਵਾਈ ਨਾ ਕਰਵਾਉਣ ਤੋਂ ਬਾਅਦ ਮਾਮਲਾ ਹੋਰ ਵੀ ਗਰਮਾ ਗਿਆ ਹੈ। ਖੁਰਦ-ਬੁਰਦ ਹੋਏ 328 ਸਰੂਪਾਂ ਦੀ ਜਾਂਚ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਅਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਯੂ-ਟਰਨ ਲੈਣ ਦੇ ਵਿਰੋਧ ‘ਚ ਵੱਖ-ਵੱਖ ਜਥੇਬੰਦੀਆਂ, ਪੰਜਾਬ ਏਕਤਾ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਧਾਰਮਿਕ ਵਿੰਗ ਦੀ ਹੰਗਾਮੀ ਇਕੱਤਰਤਾ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦਾ ਇਨਸਾਫ਼ ਨਾ ਮਿਲਣ ਕਾਰਣ ‘ਕੌਮ ਕੀ ਕਰੇ?’

ਇਹ ਵੀ ਪੜ੍ਹੋ: ਦਲ ਖ਼ਾਲਸਾ ਤੋਂ ਬਾਅਦ ਅਕਾਲੀ ਦਲ (ਅ) ਨੇ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲਿਆਂ ਲਈ ਰੱਖਤਾ ਵੱਡਾ ਇਨਾਮ

ਵਿਸ਼ੇ ‘ਤੇ ਵਿਚਾਰਾਂ ਕੀਤੀਆਂ ਗਈਆਂ। ਜਥੇਬੰਦੀਆਂ ਦੇ ਬੁਲਾਰੇ ਸੁਰਜੀਤ ਸਿੰਘ ਖੋਸਾ ਨੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਅਤੇ ਫੇਰ 450 ਸਰੂਪਾਂ ਦੇ ਸਲਾਭੇ ਜਾਣ ਦੀ ਬੇਅਦਬੀ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਕਾਰਜਕਾਰਨੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਂਚ ਕਮਿਸ਼ਨ ਦੀ ਰਿਪੋਰਟ ਆਉਣ ਉਪਰੰਤ ਪਹਿਲੇ ਬਿਆਨ ਵਿਚ ਦੋਸ਼ੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮੇ ਕਰਨ ਬਾਰੇ ਬਿਆਨ ਦੇਣਾ ਅਤੇ ਬਾਅਦ ‘ਚ ਇਕਦਮ ਮੁਕਰ ਕੇ ਯੂ-ਟਰਨ ਲੈ ਲੈਣਾ ਗੁਰੂ ਗ੍ਰੰਥ ਅਤੇ ਗੁਰੂ ਪੰਥ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ।

ਇਹ ਵੀ ਪੜ੍ਹੋ: ਕੋਰੋਨਾ ਮਰੀਜ਼ ਦਾ ਸਸਕਾਰ ਕਰਨ ਆਈ ਮੈਡੀਕਲ ਟੀਮ ਨੂੰ ਪਈਆਂ ਭਾਜੜਾਂ, ਭੱਜ ਕੇ ਬਚਾਈ ਜਾਨ

ਉਨ੍ਹਾਂ ਕਿਹਾ ਕਿ ਸਮੂਹ ਜਥੇਬੰਦੀਆਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ 14 ਸਤੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਤਰ ਹੋ ਕੇ ਗੁਰੂ ਸਾਹਿਬ ਜੀ ਦਾ ਸਤਿਕਾਰ ਬਹਾਲ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੱਕਾ ਮੋਰਚਾ ਲਾਇਆ ਜਾਵੇਗਾ।

ਇਹ ਮੋਰਚਾ ਉਦੋਂ ਤਕ ਚੱਲੇਗਾ ਜਦੋਂ ਤਕ ਸ਼੍ਰੋਮਣੀ ਕਮੇਟੀ ਆਪਣੇ ਗੁਨਾਹ ਕਬੂਲਦਿਆਂ ਗੁਰੂ ਸਾਹਿਬ ਦੇ ਪਾਵਨ ਸਰੂਪ ਕਿੱਥੇ ਹਨ, ਬਾਰੇ ਨਿਆਂ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਜਥੇਦਾਰ ਨਹੀਂ ਮੰਨਦੇ ਬਲਕਿ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਮੰਨਦੇ ਹਨ।

ਬੁਲਾਰੇ ਨੇ ਕਿਹਾ ਕਿ ਇਸ ਮੋਰਚੇ ਦੀ ਰੂਪਰੇਖਾ ਤਿਆਰ ਕਰਨ ਸਬੰਧੀ ਇਕ 7 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ‘ਚ ਭਾਈ ਬਲਬੀਰ ਸਿੰਘ ਮੁੱਛਲ, ਭਾਈ ਤਰਲੋਚਨ ਸਿੰਘ ਸੋਹਲ, ਭਾਈ ਸੁਰਜੀਤ ਸਿੰਘ ਖੋਸਾ, ਭਾਈ ਮਨਜੀਤ ਸਿੰਘ ਝਬਾਲ, ਭਾਈ ਦਿਲਬਾਗ ਸਿੰਘ, ਪ੍ਰੋ. ਬਲਜਿੰਦਰ ਸਿੰਘ ਹਵਾਰਾ ਕਮੇਟੀ ਅਤੇ ਭਾਈ ਲਖਬੀਰ ਸਿੰਘ ਦੇ ਨਾਂ ਸ਼ਾਮਲ ਹਨ।

Click to comment

Leave a Reply

Your email address will not be published.

Most Popular

To Top