News

3726 ਭਾਰਤੀਆਂ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ, ਵੱਖ ਵੱਖ ਸਥਾਨਾਂ ਤੋਂ ਚਲਾਈਆਂ ਜਾ ਰਹੀਆਂ ਨੇ ਉਡਾਣਾਂ

ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਪ੍ਰੇਸ਼ਨ ਗੰਗਾ ਦੇ ਤਹਿਤ, 3726 ਭਾਰਤੀਆਂ ਨੂੰ ਅੱਜ ਬੁਖਾਰੇਸਟ ਤੋਂ 8 ਉਡਾਣਾਂ, ਸੁਸੇਵਾ ਤੋਂ 2 ਉਡਾਣਾਂ, ਕੋਸੀਸ ਤੋਂ 1 ਉਡਾਣ, ਬੁਡਾਪੇਸਟ ਤੋਂ 5 ਉਡਾਣਾਂ ਅਤੇ ਰਜ਼ੇਜ਼ੋ ਤੋਂ 3 ਉਡਾਣਾਂ ਰਾਹੀਂ ਘਰ ਵਾਪਸ ਲਿਆਂਦਾ ਜਾਵੇਗਾ।

Jyotiraditya Scindia says IAF, Indian carriers to bring back 3,726 people  on 19 flights today

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ. ਸਿੰਧੀਆ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਲਗਾਤਾਰ ਭਾਰਤੀਆਂ ਨੂੰ ਵਾਪਸ ਲਿਆਉਣਾ ਦਾ ਕੰਮ ਕੀਤਾ ਜਾ ਰਿਹਾ ਹੈ।

ਅੱਜ ਭਾਰਤੀ ਹਵਾਈ ਸੈਨਾ ਵਲੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਦੇ ਗੁਆਂਢੀ ਇਲਾਕਿਆਂ ਵਿਚ ਵੱਖ-ਵੱਖ ਸਥਾਨਾਂ ਲਈ ਤਿੰਨ ਹੋਰ ਉਡਾਣਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਭਾਰਤੀ ਹਵਾਈ ਸੈਨਾ ਦੇ ਬੁਲਾਰੇ ਵਲੋਂ ਸਾਂਝੀ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top