News

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿਚੋਂ ਹੁੰਦੇ ਹੋਏ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਦੇ ਮਹਿਲ ਵਿੱਚ ਸੰਪੰਨ ਹੋਇਆ।

19 Beautiful Houses of Worship Around the World | Golden temple, Golden  temple amritsar, Temple architecture

ਇਸ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ।

ਦਸ ਦਈਏ ਕਿ ਸ੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੱਡੇ ਸਮਾਗਮ ਉਲੀਕੇ ਗਏ ਸਨ ਪਰ ਕੋਰੋਨਾ ਵਾਇਰਸ ਕਾਰਨ ਇਹ ਸਮਾਗਮ ਅੱਗੇ ਪਾ ਦਿੱਤੇ ਗਏ ਹਨ। ਨਗਰ ਕੀਰਤਨ ਦਾ ਰੂਟ ਵੀ ਸੀਮਤ ਰੱਖਿਆ ਗਿਆ ਹੈ। ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਘਰ ਵਿੱਚ ਹੀ ਰਹਿ ਕੇ ਟੀਵੀ ਮਾਧਿਅਮ ਰਾਹੀਂ ਹੀ ਅਪਣੀ ਹਾਜ਼ਰੀ ਲਵਾਈ ਜਾਵੇ।

ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋ ਕੇ ਗੁਰੂ ਰਾਮਦਾਸ ਜੀ ਨਿਵਾਸ, ਚੌਕ ਪ੍ਰਾਗਦਾਸ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲਰਾਏ ਸਾਹਿਬ, ਗਲਿਆਰਾ, ਆਟਾ ਮੰਡੀ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਸੰਪੂਰਨ ਹੋਵੇਗਾ, ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਹੋਇਆਂ ਸੀ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਕਾਰ ਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੰਗਤ ਲਈ ਲੰਗਰ ਲਾਏ ਗਏ ਹਨ। ਇਸ ਇਤਿਹਾਸਿਕ ਪੁਰਬ ਮੌਕੇ ਗੁਰਦੁਆਰਾ ਗੁਰੂ ਦੇ ਮਹਿਲ ਵਿਖੇ ਭੋਰਾ ਸਾਹਿਬ ਨੂੰ ਵੀ ਖੂਬਸੂਰਤ ਦਿੱਖ ਦਿੱਤੀ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top