News

48 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਦੀ ਚੇਤਾਵਨੀ

ਭਾਰਤ ਮੌਸਮ ਵਿਗਿਆਨ ਵਿਭਾਗ ਨੇ ਦਸਿਆ ਕਿ ਪੱਛਮੀ ਗੜਬੜੀ ਕਾਰਨ ਦੇਸ਼ ਦੇ ਨਾਰਥ ਈਸਟ ਸੂਬਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਅੱਜ ਵੀ ਦੇਸ਼ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਉੱਤਰ ਤੋਂ ਲੈ ਕੇ ਮੱਧ, ਦੱਖਣ ਅਤੇ ਪੂਰਬੀ ਭਾਰਤ ਤਕ ਬਾਰਿਸ਼ ਹੋਵੇਗੀ।

Heavy rains lash Punjab, Haryana - India News

ਸਕਾਈਮੇਟ ਮੌਸਮ ਅਨੁਸਾਰ ਦਿੱਲੀ ਵਿੱਚ 17 ਤੋਂ 19 ਮਾਰਚ ਤਕ ਗਰਜ਼ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਮੈਦਾਨੀ ਇਲਾਕਿਆਂ ਦਾ ਵੱਧ ਤੋਂ ਵੱਧ ਤਾਪਮਾਨ- 28 ਡਿਗਰੀ ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਜਦਕਿ ਘੱਟੋ-ਘੱਟ ਤਾਪਮਾਨ 13 ਤੋਂ 17 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਮੱਧ ਅਤੇ ਉੱਚ ਪਰਬਤੀ ਜ਼ਿਲ੍ਹਿਆਂ ਵਿੱਚ ਬਾਰਿਸ਼ ਅਤੇ ਬਰਫ਼ਬਾਰੀ ਦੇ ਆਸਾਰ ਹਨ। 17 ਮਾਰਚ ਦੀ ਸ਼ਾਮ ਤੋਂ ਪੱਛਮੀ ਮੱਧ ਪ੍ਰਦੇਸ਼ ਦੇ ਭੋਪਾਲ, ਹੋਸ਼ੰਗਾਬਾਦ ਅਤੇ ਉਜੈਨ ਸੰਭਾਗ ਵਿੱਚ ਬੱਦਲ਼ ਛਾਏ ਰਹਿਣ ਦੇ ਨਾਲ ਹੀ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਰਾਜਧਾਨੀ ਪਟਨਾ ਸਮੇਤ ਪੂਰੇ ਹਿਸਾਰ ਦਾ ਆਸਮਾਨ ਪੂਰੀ ਤਰ੍ਹਾਂ ਸਾਫ਼ ਨਜ਼ਰ ਆ ਰਿਹਾ ਹੈ। ਤੇਜ਼ ਧੁੱਪ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਹਰਿਆਣਆ ਦੇ ਕੁੱਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਜਦਕਿ 19 ਨੂੰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।

Click to comment

Leave a Reply

Your email address will not be published. Required fields are marked *

Most Popular

To Top