News

48 ਹਜ਼ਾਰ ਝੁੱਗੀ ਵਾਲਿਆਂ ਲਈ ਕੇਜਰੀਵਾਲ ਨੇ ਕਰਤਾ ਵੱਡਾ ਐਲਾਨ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੇਲਵੇ ਲਾਈਨ ਦੇ ਨੇੜੇ ਬਣੀਆਂ ਝੁੱਗੀਆਂ ਬਸਤੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਉਹ ਇਹਨਾਂ ਝੁੱਗੀਆਂ ਵਾਲਿਆਂ ਨੂੰ ਬੇਘਰ ਨਹੀਂ ਹੋਣ ਦੇਣਗੇ। ਦਿੱਲੀ ਸਰਕਾਰ ਉਹਨਾਂ ਦੇ ਘਰ ਬਣਵਾਉਣ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ।

ਸੋਮਵਾਰ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਖਰੀ ਫ਼ੈਸਲਾ ਲਏ ਜਾਣ ਤਕ ਇਹਨਾਂ ਝੁੱਗੀਆਂ ਨੂੰ ਹਟਾਇਆ ਨਹੀਂ ਜਾਵੇਗਾ। ਸੁਪਰੀਮ ਕੋਰਟ ਨੇ 31 ਅਗਸਤ ਨੂੰ ਇਕ ਫ਼ੈਸਲੇ ਵਿੱਚ ਦਿੱਲੀ ਵਿੱਚ ਰੇਲਵੇ ਲਾਈਨ ਕਿਨਾਰੇ ਬਣੀਆਂ 48 ਹਜ਼ਾਰ ਝੁੱਗੀਆਂ ਨੂੰ ਤਿੰਨ ਮਹੀਨਿਆਂ ਵਿੱਚ ਹਟਾਉਣਾ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ: ਸਰਕਾਰ ਇਹਨਾਂ ਕੰਪਨੀਆਂ ਨੂੰ ਬੰਦ ਕਰਨ ਦੀ ਤਿਆਰੀ ’ਚ! ਅਨੁਰਾਗ ਠਾਕੁਰ ਨੇ ਦਿੱਤੀ ਜਾਣਕਾਰੀ

ਦਿੱਲੀ ਵਿਧਾਨ ਸਭਾ ਦੇ ਇਕ ਦਿਨਾ ਸੈਸ਼ਨ ਦੌਰਾਨ ਇਸ ਮੁੱਦੇ ਤੇ ਬਹਿਸ ਹੋਈ ਸੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਦਲ ਭਾਜਪਾ ਨੇ ਇਕ-ਦੂਜੇ ਤੇ ਦੋਸ਼ ਲਾਇਆ। ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਥੂੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰਦੇ ਹੋਏ 2022 ਤੱਕ ਸਾਰਿਆਂ ਨੂੰ ਘਰ ਉਪਲੱਬਧ ਕਰਵਾਉਣ ਦੀ ਉਹਨਾਂ ਦੀ ਮੁਹਿੰਮ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸ ਦੇ ਵਿਰੋਧ ’ਚ ਭਾਰਤ ਕਿਸਾਨ ਯੂਨੀਅਨ ਵੱਲੋਂ ਭਿੱਖੀਵਿੰਡ ਦੇ ਚੌਂਕ ’ਚ ਧਰਨਾ

ਕੇਜਰੀਵਾਲ ਨੇ ਕਿਹਾ ਕਿ ਇਸ ਕੋਰੋਨਾ ਕਾਲ ਵਿੱਚ ਝੁੱਗੀਆਂ ਵਾਲਿਆਂ ਨੂੰ ਬੇਘਰ ਕਰਨਾ ਠੀਕ ਨਹੀਂ ਹੈ, ਜੇ ਉਹ ਕੋਰੋਨਾ ਦੀ ਲਪੇਟ ਵਿੱਚ ਆ ਗਏ ਤਾਂ ਉਹ ਸਥਾਨ ਕੋਰੋਨਾ ਵਾਇਰਸ ਹੌਟ ਸਪਾਟ ਬਣ ਜਾਵੇਗਾ ਫਿਰ ਉਹ ਕੀ ਕਰਨਗੇ? ਕਾਨੂੰਨ ਮੁਤਾਬਕ ਮੁੜ ਵਸੇਬੇ ਤੋਂ ਪਹਿਲਾਂ ਉਹਨਾਂ ਨੂੰ ਹਟਾਇਆ ਨਹੀਂ ਜਾਣਾ ਚਾਹੀਦਾ।

Click to comment

Leave a Reply

Your email address will not be published. Required fields are marked *

Most Popular

To Top