News

5 ਜੂਨ ਨੂੰ ਹੋਵੇਗਾ ਕਿਸਾਨਾਂ ਦਾ ਵੱਡਾ ਐਕਸ਼ਨ, ਸਰਕਾਰ ਨੂੰ ਪਈ ਹੱਥਾਂ-ਪੈਰਾਂ ਦੀ

ਪਿਛਲੇ ਸਾਲ ਇਸੇ ਦਿਨ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਲਾਗੂ ਕੀਤੇ ਗਏ ਸਨ। ਆਰਡੀਨੈਂਸ ਲਾਗੂ ਹੋਣ ਤੋਂ ਬਾਅਦ ਪਿਛਲੇ ਸਾਲ ਸਤੰਬਰ ਵਿੱਚ ਸੰਸਦ ’ਚ ਤਿੰਨੋਂ ਕਾਨੂੰਨ ਪਾਸ ਕੀਤੇ ਗਏ ਸੀ ਅਤੇ ਬਾਅਦ ਵਿੱਚ ਰਾਸ਼ਟਰਪਤੀ ਨੇ ਇਸ ’ਤੇ ਮੋਹਰ ਲਾਈ ਸੀ। ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਸੰਪੂਰਨ ਕ੍ਰਾਂਤੀ ਦਿਵਸ ਮਨਾਉਣਗੇ।

Farmers defer decision on talks to Wednesday - Telegraph India

ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ, ‘ਕਿਸਾਨ 5 ਜੂਨ ਨੂੰ ਭਾਜਪਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਸੰਪੂਰਨ ਕ੍ਰਾਂਤੀ ਦਿਵਸ ਮਨਾਇਆ ਜਾਵੇਗਾ। ਇਹਨਾਂ ਆਰਡੀਨੈਂਸਾਂ ਦੇ ਪਾਸ ਹੋਣ ਤੋਂ ਬਾਅਦ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ।

ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਅਤੇ ਅਪਣੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ।’

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ 5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਐਲਾਨ ਕੀਤਾ ਸੀ ਅਤੇ ਸਾਬਕਾ ਕੇਂਦਰ ਸਰਕਾਰ ਵਿਰੁਧ ਜਨ ਅੰਦੋਲਨ ਸ਼ੁਰੂ ਕੀਤਾ ਸੀ। ਉਹਨਾਂ ਕਿਹਾ ਕਿ, ‘ਨਾਗਰਿਕਾਂ ਤੋਂ ਭਾਜਪਾ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪ੍ਰਤੀਨਿਧੀਆਂ ਦੇ ਦਫ਼ਤਰਾਂ ਦੇ ਸਾਹਮਣੇ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕਰਦੇ ਹਨ।’

Click to comment

Leave a Reply

Your email address will not be published.

Most Popular

To Top