Business

6 ਮਹੀਨਿਆਂ ਬਾਅਦ ਦੇਸ਼ ’ਚ ਸਸਤਾ ਹੋਇਆ ਪੈਟਰੋਲ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਇਸ ਵੇਲੇ ਦੇਸ਼ ਦੇ ਲੋਕਾਂ ਨੂੰ ਹਰ ਪਾਸਿਓਂ ਮਾਰ ਪੈ ਰਹੀ ਹੈ। ਕੋਰੋਨਾ ਵਾਇਰਸ ਕਾਰਨ ਇਕ ਪਾਸੇ ਆਪਣੀ ਜਾਨ ਬਚਾਉਣ ਦੀ ਪਈ ਹੋਈ ਹੈ ਦੂਜੇ ਪਾਸੇ ਮਹਿੰਗਾਈ ਦੀ ਮਾਰ। ਲੌਕਡਾਊਨ ਕਾਰਨ ਸਾਰਾ ਕੁਝ ਠੱਪ ਹੋ ਕੇ ਰਹਿ ਗਿਆ ਹੈ। ਇਸ ਦੀ ਸਭ ਤੋਂ ਵੱਧ ਮਾਰ ਮੱਧ ਵਰਗ ਨੂੰ ਪੈ ਰਹੀ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਕਾਰੋਬਾਰ ਅਤੇ ਲੋਕ ਆਰਥਿਕ ਤੌਰ ਉੱਤੇ ਹੋਰ ਨਪੀੜੇ ਜਾ ਰਹੇ ਹਨ। ਸਰਕਾਰੀ ਤੇਲ ਮਾਰਕਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀਆਂ ਕੀਮਤਾਂ ਵਿਚ ਕਰੀਬ 6 ਮਹੀਨਿਆਂ ਬਾਅਦ ਕਟੌਤੀ ਕੀਤੀ ਗਈ ਹੈ।

ਮੌਸਮ ਬਾਰੇ ਵੱਡੀ ਖ਼ਬਰ,ਆਉਣ ਵਾਲੇ ਦਿਨਾਂ ’ਚ ਇਸ ਤਰਾਂ ਰਹੇਗਾ ਪੰਜਾਬ ਦਾ ਮੌਸਮ

ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦਾ ਮੁੱਲ 9 ਪੈਸੇ ਘਟ ਕੇ 81,99 ਰੁਪਏ ਪ੍ਰਤੀ ਲੀਟਰ ਰਹਿ ਗਿਆ ਹੈ ਜਦਕਿ ਦਿੱਲੀ ਵਿਚ ਡੀਜ਼ਲ 11 ਪੈਸੇ ਸਸਤਾ ਹੋ ਕੇ 73.05 ਰੁਪਏ ਪ੍ਰਤੀ ਲੀਟਰ ਤੇ ਆ ਗਿਆ ਹੈ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

Click to comment

Leave a Reply

Your email address will not be published. Required fields are marked *

Most Popular

To Top