7 ਦਿਨਾਂ ‘ਚ 6ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਰੀਬ 4 ਰੁਪਏ ਦਾ ਹੋਇਆ ਵਾਧਾ
By
Posted on

ਦੇਸ਼ ਵਿੱਚ 7 ਦਿਨਾਂ ਵਿੱਚ 6 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲ 30 ਪੈਸੇ ਤੇ ਡੀਜ਼ਲ 35 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਹੋ ਗਈ ਹੈ। ਮੋਹਾਲੀ ਵਿੱਚ ਪੈਟਰੋਲ 99.41 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ 88.26 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ।

ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 94.23 ਪੈਸੇ ਅਤੇ ਡੀਜ਼ਲ 84.50 ਪੈਸੇ ਹੋ ਗਈ ਹੈ। ਪਿਛਲੇ ਦਿਨਾਂ ਵਧ ਰਹੀਆਂ ਕੀਮਤਾਂ ਨਾਲ 4 ਰੁਪਏ ਦਾ ਵਾਧਾ ਹੋਇਆ ਹੈ। ਤੇਲ ਮਾਰਕੀਟਿੰਗ ਵਿੱਚ 26 ਫ਼ੀਸਦੀ ਗਿਰਾਵਟ ਆਈ ਹੈ।
