7th Pay Commission ਨੂੰ ਮਾਨ ਸਰਕਾਰ ਨੇ ਦਿੱਤੀ ਮਨਜ਼ੂਰੀ

 7th Pay Commission ਨੂੰ ਮਾਨ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ ਯੂਨੀਵਰਸਿਟੀਆਂ ਅਤੇ ਸਰਕਾਰੀ ਡਿਗਰੀ ਕਾਲਜਾਂ ਦੇ ਅਧਿਆਪਕਾਂ ਲਈ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਰਾਜ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰੇਗੀ।

ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਮੰਤਰੀ ਮੰਡਲ ਨੇ ਉਹਨਾਂ ਦੇ ਤਨਖ਼ਾਹ ਸਕੇਲਾਂ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 1 ਅਕਤੂਬਰ ਤੋਂ ਲਾਗੂ ਹੋਵੇਗਾ। ਦੱਸ ਦਈਏ ਕਿ ‘ਆਪ’ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਮਾਨ ਸਰਕਾਰ ਨੇ ਹੁਣ ਤੱਕ 17,313 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਜਾਣਕਾਰੀ ਮੁਤਾਬਕ ਪੰਜਾਬ ਦੀ ਮਾਨ ਸਰਕਾਰ ਵੱਲੋਂ 1 ਅਪ੍ਰੈਲ ਤੋਂ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਲਗਭਗ 5 ਮਹੀਨਿਆਂ ਵਿੱਚ 48 ਵਿਭਾਗਾਂ ਵਿੱਚ 17,313 ਨੌਕਰੀਆਂ ਦਿੱਤੀਆਂ ਹਨ। ਸਕੂਲ ਵਿਭਾਗ ਵਿੱਚ 4662 ਪੋਸਟਾਂ ਤੇ ਭਰਤੀ ਕੀਤੀ ਗਈ। ਪੁਲਿਸ ਵਿਭਾਗ ਵਿੱਚ 4,374 ਨੌਜਵਾਨਾਂ ਨੌਕਰੀਆਂ ਮਿਲੀਆਂ ਹਨ।

ਇਸ ਤੋਂ ਇਲਾਵਾ ਲੋਕਲ ਬਾਡੀ ਵਿਭਾਗ ਦੇ ਐਮਸੀਜ਼ ਵਿੱਚ 3600 ਭਰਤੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਮਾਲ ਵਿਭਾਗ ਵਿੱਚ 1091 ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਬਿਜਲੀ ਵਿਭਾਗ ਵਿੱਚ 1097 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਮੈਡੀਕਲ ਕਾਲਜ ਵਿੱਚ 697 ਅਤੇ ਸਿਹਤ ਵਿਭਾਗ ਵਿੱਚ 520 ਭਰਤੀਆਂ ਕੀਤੀਆਂ ਗਈਆਂ ਹਨ। ਅਜਿਹੀ ਸਥਿਤੀ ਵਿੱਚ ਕੁੱਲ 48 ਵਿਭਾਗਾਂ ਵਿੱਚ 17313 ਨੌਕਰੀਆਂ ਦਿੱਤੀਆਂ ਗਈਆਂ ਹਨ।

 

Leave a Reply

Your email address will not be published.