ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

8 ਪੰਜਾਬੀਆਂ ਨੇ ਬ੍ਰਿਟਿਸ਼ ਕੋਲੰਬੀਆ ਦੀਆਂ ਜਿੱਤੀਆਂ ਚੋਣਾਂ

ਪੰਜਾਬੀ ਲੋਕ · 26 October 2020
ਮੂਲ ਤਸਵੀਰ ਉਪਲਬਧ ਨਹੀਂ

ਅੱਜ ਦੇ ਸਮੇਂ ਵਿੱਚ ਪੰਜਾਬੀ ਲੋਕ ਵਿਦੇਸ਼ਾਂ ਵਿੱਚ ਇਸ ਕਦਰ ਛਾਏ ਹੋਏ ਨੇ ਕਿ ਵਿਦੇਸ਼ਾਂ ਵਿੱਚ ਉਹਨਾਂ ਨੂੰ ਬੱਚਾ ਬੱਚਾ ਜਾਣਦਾ ਹੈ। ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ ਅੱਠ ਉਮੀਦਵਾਰ ਜੇਤੂ ਹੋਏ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਸਾਰੇ ਅੱਠ ਸੱਤਾਧਾਰੀ ਨਿਊ ਡੈਮੋਕਰੇਟਿਕ ਪਾਰਟੀ ਨਾਲ ਸਬੰਧਤ ਹਨ, ਜਿਨ੍ਹਾਂ ਨੇ 87 ਮੈਂਬਰੀ ਸਦਨ ਵਿਚ 55 ਸੀਟਾਂ ਨਾਲ ਸੰਪੂਰਨ ਬਹੁਮਤ ਹਾਸਲ ਕੀਤਾ ਸੀ। ਇਨ੍ਹਾਂ ਚੋਣਾਂ ਵਿਚ 24 ਪੰਜਾਬੀ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ, ਜਿਨ੍ਹਾਂ ‘ਚੋਂ 8 ਪੰਜਾਬੀ ਉਮੀਦਵਾਰ ਚੋਣ ਜਿੱਤਣ ਵਿਚ ਕਾਮਯਾਬ ਰਹੇ ਹਨ।

3 ਪੰਜਾਬਣਾਂ ਸਮੇਤ ਅੱਠੇ ਉਮੀਦਵਾਰ ਐੱਨ.ਡੀ.ਪੀ. ਦੇ ਹਨ। ਇਨ੍ਹਾਂ 8 ਪੰਜਾਬੀਆਂ ਚੋਂ ਅਮਨ ਸਿੰਘ ਪਹਿਲੇ ਦਸਤਾਰਧਾਰੀ ਸਿੱਖ ਨੇ ਜੋ ਬੀ ਸੀ ਅਸੈਂਬਲੀ ’ਚ ਮੈਂਬਰ ਬਣੇ ਨੇ। ਅਮਨ ਸਿੰਘ ਤੋਂ ਬਿਨ੍ਹਾਂ 7 ਹੋਰ ਪੰਜਾਬੀ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਅਤੇ ਇਹ ਸਾਰੇ ਹੀ ਐਨਡੀਪੀ ਦੇ ਉਮੀਦਵਾਰ ਸਨ।

ਜਿੱਤ ਹਾਸਲ ਕਰਨ ਵਾਲੇ ਪੰਜਾਬੀ ਉਮੀਦਵਾਰਾਂ ਵਿਚ ਹੈਰੀ ਬੈਂਸ, ਜਗਰੂਪ ਬਰਾੜ, ਜਿੰਨੀ ਸਿਮਸ, ਰਚਨਾ ਸਿੰਘ, ਰਵੀ ਕਾਹਲੋਂ, ਰਾਜ ਚੌਹਾਨ, ਨਿੱਕੀ ਸ਼ਰਮਾ ਸ਼ਾਮਲ ਹਨ। ਲਿਬਰਲ ਪਾਰਟੀ ਦੇ ਸਾਰੇ ਪੰਜਾਬੀ ਉਮੀਦਵਾਰ ਚੋਣ ਹਾਰ ਗਏ ਹਨ।
ਸੂਬੇ ਦੀਆਂ ਅੱਜ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੇ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ। ਐੱਨ.ਡੀ.ਪੀ. ਨੂੰ 55, ਲਿਬਰਲ 29 ਤੇ ਗਰੀਨ ਪਾਰਟੀ ਨੂੰ 3 ਸੀਟਾਂ ਮਿਲੀਆਂ ਹਨ। ਹਲਾਂਕਿ ਡਾਕ ਰਹਾਐੱਨ.ਡੀ.ਪੀ. ਆਗੂ ਜੌਹਨ ਹੌਰਗਨ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ