News

90% ਬੰਦੇ ਮੁਹੱਲਾ ਕਲੀਨਿਕਾਂ ‘ਚ ਹੀ ਠੀਕ ਹੋ ਜਾਇਆ ਕਰਨਗੇ: ‘ਆਪ’

ਪੰਜਾਬ ‘ਚ ਕੱਲ੍ਹ ਤੋਂ ਆਮ ਆਦਮੀ ਕਲੀਨਿਕ ਸ਼ੁਰੂ ਹੋ ਰਹੇ ਹਨ। ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ‘ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਦੱਸਿਆ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ 90% ਬੰਦੇ ਨੇੜਲੇ ਆਮ ਆਦਮੀ ਕਲੀਨਿਕਾਂ ‘ਚੋਂ ਹੀ ਠੀਕ ਹੋ ਜਾਇਆ ਕਰਨਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ 15 ਅਗਸਤ ਨੂੰ ਪੂਰੇ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਖੋਲ੍ਹੇਗੀ ਜਿਸ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਾਅਦੇ ਪੂਰੇ ਕਰਦੇ ਹੋਏ 15 ਅਗਸਤ ਨੂੰ ਆਜ਼ਾਦੀ ਦੇ ਸ਼ੁਭ ਦਿਹਾੜੇ ਤੇ ਲੋਕਾਂ ਨੂੰ 100 ਮੁਹਲਾ ਕਲੀਨਿਕ ਖੋਲ ਕੇ ਦੇਵੇਗੀ ਜਿਸ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।

ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 40 ਦੇ ਕਰੀਬ ਮੁਫ਼ਤ ਟੈਸਟ ਕੀਤੇ ਜਾਣਗੇ ਅਤੇ ਹੁਣ ਲੋਕ ਆਪਣੀ ਛੋਟੀ ਤੋਂ ਛੋਟੀ ਬਿਮਾਰੀ ਦਾ ਮੁਫ਼ਤ ਟੈਸਟ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਕਹਿ ਰਹੇ ਹਨ ਕਿ ਸੇਵਾ ਕੇਂਦਰਾਂ ਵਿੱਚ ਮੁਹੱਲਾ ਕਲੀਨਿਕ ਕਿਉਂ ਬਣਾਏ ਜਾ ਰਹੇ ਹਨ, ਜਿਸ ਦਾ ਉਨ੍ਹਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਖਾਲੀ ਪਏ ਹਨ ਅਤੇ ਪਸ਼ੂਆਂ ਨੇ ਇੱਥੇ ਆਪਣੇ ਘਰ ਬਣਾ ਲਏ ਹਨ।

Click to comment

Leave a Reply

Your email address will not be published.

Most Popular

To Top