News

ਹਮਲੇ ਤੋਂ ਬਾਅਦ ਰਾਕੇਸ਼ ਟਿਕੈਤ ਦਾ ਆਇਆ ਵੱਡਾ ਬਿਆਨ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਦਾ ਦੌਰਾ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਕੱਲ੍ਹ ਹਮਲਾ ਕੀਤਾ ਗਿਆ ਸੀ। ਟਿਕੈਤ ਨੇ ਇਸ ਦੇ ਲਈ ਭਾਜਪਾ ਤੇ ਇਲਜ਼ਾਮ ਲਾਇਆ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਨੇ ਉਹਨਾਂ ਤੇ ਹਮਲਾ ਕੀਤਾ ਹੈ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ, ‘ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਚੌਰਾਹਾ, ਬਾਨਸੂਰ ਰੋਡ ਤੇ ਭਾਜਪਾ ਦੇ ਗੁੰਡਿਆਂ ਦੁਆਰਾ ਹਮਲਾ ਕੀਤਾ ਗਿਆ, ਲੋਕਤੰਤਰ ਦੀ ਹੱਤਿਆ ਦੀਆਂ ਤਸਵੀਰਾਂ।’

Deadly attack on Rakesh Tikait in Rajasthan, | राकेश टिकैत पर राजस्थान में  हुआ जानलेवा हमला, गाडी के शीशे तोड़े फायर करने का लगाया आरोप

ਦਸ ਦਈਏ ਕਿ ਅਲਵਰ ਵਿੱਚ ਰਾਕੇਸ਼ ਟਿਕੈਤ ਤੇ ਹੋਏ ਹਮਲੇ ਦੀ ਘਟਨਾ ਤੋਂ ਬਾਅਦ ਦਿੱਲੀ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਬੇਹੱਦ ਗੁੱਸੇ ਵਿੱਚ ਹਨ। ਹਮਲੇ ਦੇ ਵਿਰੋਧ ਵਿੱਚ ਗਾਜ਼ੀਆਬਾਦ ਦੇ ਗਾਜ਼ੀਪੁਰ ਬਾਰਡਰ ਤੇ ਕਿਸਾਨਾਂ ਨੇ ਦਿੱਲੀ ਤੋਂ ਆਉਣ ਵਾਲੇ ਰਸਤੇ ਨੂੰ ਫਿਰ ਤੋਂ ਜਾਮ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਹਮਲੇ ਬਾਰੇ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਵਿੱਚ ਚਰਚਾ ਕੀਤੀ ਜਾਵੇਗੀ। ਅਜਿਹੀਆਂ ਸਾਜਿਸ਼ਾਂ ਤੋਂ ਉਹ ਡਰਨ ਵਾਲੇ ਨਹੀਂ ਹਨ ਅਤੇ ਕਿਸਾਨ ਅੰਦੋਲਨ ਦੇ ਪ੍ਰੋਗਰਾਮ ਬਾਦਸਤੂਰ ਜਾਰੀ ਰਹਿਣਗੇ। ਦੱਸ ਦਈਏ ਕਿ ਦਿੱਲੀ ਦੇ ਗਾਜ਼ੀਪੁਰ ਮੋਰਚੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦੇ ਕਾਫ਼ਲੇ ਉਪਰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ’ਚ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ।

ਹਮਲੇ ’ਚ ਉਹ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਦੂਜੀ ਕਾਰ ’ਚ ਅਗਲੇ ਮੁਕਾਮ ਵੱਲ ਰਵਾਨਾ ਕੀਤਾ ਗਿਆ। ਹਮਲੇ ’ਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਦਾ ਕਾਫ਼ਲਾ ਅਲਵਰ ਦੇ ਹਰਸੋਲਾ ਤੋਂ ਬਾਂਸੁਰ ਨੂੰ ਜਾ ਰਿਹਾ ਸੀ। ਸਥਾਨਕ ਪੁਲਿਸ ਨੇ ਇਕ ਵਿਦਿਆਰਥੀ ਆਗੂ ਸਮੇਤ ਚਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਕੁਝ ਲੋਕਾਂ ਨੇ ਟਿਕੈਤ ਦੇ ਕਾਫ਼ਲੇ ’ਤੇ ਪੱਥਰ ਮਾਰੇ ਅਤੇ ਡੰਡੇ ਵੀ ਚਲਾਏ।

Click to comment

Leave a Reply

Your email address will not be published.

Most Popular

To Top