News

ਕਿਸਾਨ ਆਗੂ ਦਾ ਬਿਆਨ, ਦੁਬਾਰਾ ਹਮਲਾ ਹੋਣ ’ਤੇ ਮੌਕੇ ’ਤੇ ਹੀ ਦਿੱਤਾ ਜਾਵੇਗਾ ਜਵਾਬ

ਕਿਸਾਨਾਂ ਦਾ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਦੀ ਵੱਖ-ਵੱਖ ਕਿਸਾਨ ਆਗੂਆਂ ਨੇ ਨਿਖੇਧੀ ਕੀਤੀ ਹੈ। ਟਿਕੈਤ  ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਵਿੱਚ ਹਮਲਾ ਹੋਇਆ ਜਿਸ ਦੌਰਾਨ ਉਹਨਾਂ ਦੀ ਗੱਡੀ ਦਾ ਸ਼ੀਸ਼ਾ ਵੀ ਟੁੱਟਿਆ ਸੀ।

Farmer leader Rakesh Tikait attacked in Rajasthan | Sikh24.com

ਇਸ ਹਮਲੇ ਦੇ ਵਿਰੋਧ ਵਿੱਚ ਸਿੰਘੂ ਬਾਰਡਰ, ਗਾਜੀਪੁਰ ਬਾਰਡਰ ਅਤੇ ਪੰਜਾਬ ਦੇ ਗੁਰਦਾਸਪੁਰ ਵਿੱਚ ਦੇਰ ਰਾਤ ਤਕ ਕਿਸਾਨਾਂ ਨੇ ਸੜਕਾਂ ਜਾਮ ਕੀਤੀਆਂ ਹਨ। ਹੁਣ ਤਕ ਇਸ ਮਾਮਲੇ ਵਿੱਚ ਸੋਲਾਂ ਲੋਕ ਗ੍ਰਿਫ਼ਤਾਰ ਹੋ ਚੁੱਕੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਇਸ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਭਾਜਪਾ ਅਤੇ ਸੰਘ ਪਰਿਵਾਰ ਦੀ ਬੌਖਲਾਹਟ ਦਰਸਾਉਂਦਾ ਹੈ।

ਉਹਨਾਂ ਕਿਹਾ ਕਿ ਭਵਿੱਖ ਵਿੱਚ ਜੇ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਹਨਾਂ ਦੇ ਸਿਕਿਉਰਿਟੀ ਗਾਰਡ ਨਾਲ ਹੋਣਗੇ ਜੋ ਕੇ ਮੌਕੇ ’ਤੇ ਹੀ ਜਵਾਬ ਦੇਣਗੇ।  ਉੱਧਰ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਹਨਾਂ ਪਹਿਲਾਂ ਹੀ ਕਿਹਾ ਸੀ ਕਿ, ‘ਜਦ ਸਰਕਾਰ ਫੇਲ੍ਹ ਹੁੰਦੀ ਦਿਸੀ ਤਾਂ ਕਿਸਾਨ ਆਗੂਆਂ ’ਤੇ ਹਮਲੇ ਹੋਣਗੇ।

ਆਰਐਸਐਸ ਦੇ 25000 ਕਾਰਕੁਨ ਇਸੇ ਕੰਮ ਲਈ ਤਿਆਰ ਕੀਤੇ ਹੋਏ ਹਨ ਅਤੇ ਇਹਨਾਂ ਗੁੰਡਿਆਂ ਨੇ ਹੀ ਟਿਕੈਤ ’ਤੇ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ ਤੇ ਉਹਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।’

Click to comment

Leave a Reply

Your email address will not be published.

Most Popular

To Top