Business

ਕੈਪਟਨ ਨੇ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਫੈਸਲੇ ਦਾ ਕੀਤਾ ਸਵਾਗਤ

Temporibus autem quibusdam et aut officiis debitis aut rerum necessitatibus saepe eveniet ut et voluptates repudiandae sint et molestiae.

Photo Shutterstock

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਵੱਲੋਂ ਕੋਵਿਡ ਅਤੇ ਲੌਕਡਾਊਨ ਦੇ ਕਾਰਨ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਨੂੰ ਅੱਗੇ ਰੱਖਦਿਆਂ ਦਰਾਂ ਨੂੰ ਅੱਗੇ ਤੋਂ ਹੋਰ ਵੀ ਤਰਕਸੰਗਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਾਵੇਂ ਘਰੇਲੂ ਖਪਤਕਾਰਾਂ ਦੇ ਨਾਲ ਉਦਯੋਗਾਂ ਲਈ ਵੀ ਹੋਰ ਦਰਾਂ ਵਿੱਚ ਕਟੌਤੀ ਦੀ ਸਿਫਾਰਸ਼ ਕੀਤੀ ਸੀ ਪਰ ਰੈਗੂਲੇਟਰੀ ਕਮਿਸ਼ਨ ਮਾਲੀਆ ਇਕੱਠਾ ਕਰਨ ਵਿੱਚ ਆਈ ਭਾਰੀ ਗਿਰਾਵਟ ਦੇ ਚੱਲਦਿਆਂ ਸੂਬਾ ਸਰਕਾਰ ਦੀ ਬੇਨਤੀ ਮੰਨਣ ਲਈ ਅਸਮਰੱਥ ਸੀ। ਉਨ੍ਹਾਂ ਕਿਹਾ ਕਿ ਇਕੱਲੇ ਅਪਰੈਲ ਮਹੀਨੇ ਹੀ ਵਪਾਰ ਤੇ ਉਦਯੋਗਾਂ ਦੇ ਬੰਦ ਹੋਣ ਕਰਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ 30 ਕਰੋੜ ਰੁਪਏ ਪ੍ਰਤੀ ਦਿਨ ਘਾਟਾ ਝੱਲਣਾ ਪਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਦਰਾਂ ਨੂੰ ਤਰਕਸੰਗਤ ਕਰਨ ਦਾ ਕੰਮ ਸੂਬੇ ਵਿੱਚ ਕਈ ਸਾਲਾਂ ਬਾਅਦ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 50 ਕਿਲੋ ਵਾਟ ਦੇ ਲੋਡ ਤੱਕ ਕੀਤੀ ਮੌਜੂਦਾ ਕਟੌਤੀ (0 ਤੋਂ 100 ਯੂਨਿਟ ਤੱਕ ਲਈ 50 ਪੈਸੇ ਪ੍ਰਤੀ ਯੂਨਿਟ ਤੇ 101 ਤੋਂ 300 ਯੂਨਿਟ ਤੱਕ 25 ਪੈਸੇ ਪ੍ਰਤੀ ਯੂਨਿਟ) ਸੂਬੇ ਦੇ 69 ਲੱਖ ਘਰੇਲੂ ਖਪਤਕਾਰਾਂ ਨੂੰ 354.82 ਕਰੋੜ ਰੁਪਏ ਦੀ ਰਾਹਤ ਦੇਵੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਫਾਇਦਾ ਸਮਾਜ ਦੇ ਅਤਿ ਗਰੀਬ ਵਰਗ ਨੂੰ ਹੋਵੇਗਾ ਜਿਹੜੇ ਕੋਰੋਨਾ ਮਹਾਮਾਰੀ ਦੇ ਝੱਲਦਿਆਂ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਤੱਥ ਇਹ ਹੈ ਕਿ ਕਮਿਸ਼ਨ ਨੇ ਛੋਟੇ ਦੁਕਾਨਦਾਰਾਂ (7 ਕਿਲੋਵਾਟ ਤੱਕ ਦੇ ਲੋਡ ਵਾਲੇ ਐਨ.ਆਰ.ਐਸ. ਖਪਤਕਾਰਾਂ) ਲਈ ਬਿਜਲੀ ਦਰਾਂ ਨੂੰ ਨਹੀਂ ਵਧਾਇਆ, ਜਿਸ ਦਾ ਮੌਜੂਦਾ ਸਥਿਤੀ ਵਿੱਚ ਸਵਾਗਤ ਕਰਨਾ ਬਣਦਾ ਹੈ ਕਿਉਂਕਿ ਲੌਕਡਾਊਨ ਦੇ ਚੱਲਦਿਆਂ ਇਹ ਦੁਕਾਨਦਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ।

ਕੈਪਟਨ ਨੇ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਫੈਸਲੇ ਦਾ ਕੀਤਾ ਸਵਾਗਤ
Click to comment

Leave a Reply

Your email address will not be published. Required fields are marked *

Most Popular

To Top