News

AAP ਨੇ ਲਾਇਆ ਇਲਜ਼ਾਮ, ਪੁਲਿਸ ਨੇ CM ਅਰਵਿੰਦ ਕੇਜਰੀਵਾਲ ਨੂੰ ਕੀਤਾ ਨਜ਼ਰਬੰਦ

ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਕਿਸਾਨਾਂ ਦਾ ਹਾਲ ਜਾਣਨ ਲਈ ਸਿੰਘੂ ਬਾਰਡਰ ਤੇ ਗਏ ਸਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਇਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਨੇ ਭਾਜਪਾ ਦੀ ਮਦਦ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਵੀ ਨਜ਼ਰਬੰਦ ਕਰ ਦਿੱਤਾ ਹੈ ਅਤੇ ਕੱਲ੍ਹ ਉਹਨਾਂ ਦੇ ਸਿੰਘੂ ਬਾਰਡਰ ਤੋਂ ਵਾਪਸ ਆਉਣ ਤੋਂ ਬਾਅਦ ਹੀ ਨਜ਼ਰਬੰਦੀ ਵਰਗੇ ਹਾਲਾਤ ਬਣਾਏ ਗਏ ਹਨ।

ਜਾਣਕਾਰੀ ਮੁਤਾਬਕ ਕੇਜਰੀਵਾਲ ਦੇ ਘਰ ਦੇ  ਬਾਹਰ ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ, ਸੰਸਦ ਪ੍ਰਵੇਸ਼ ਵਰਮਾ ਅਤੇ ਤਿੰਨੋ ਨਗਰ ਮੇਅਰ ਧਰਨੇ ਤੇ ਬੈਠ ਗਿਆ ਹੈ।

ਆਪ ਦਾ ਕਹਿਣਾ ਹੈ ਕਿ ਗ੍ਰਹਿ ਵਿਭਾਗ ਦੇ ਹੁਕਮ ਤੇ ਪੁਲਿਸ ਨੇ ਦਿੱਲੀ ਨਗਰ ਨਿਗਮ ਦੇ ਤਿੰਨੋਂ ਮੇਅਰਾਂ ਨੂੰ ਮੁੱਖ ਮੰਤਰੀ ਦੇ ਘਰ ਦੇ ਮੁਖ ਦਰਵਾਜ਼ੇ ਦੇ ਬਾਹਰ ਧਰਨੇ ਤੇ ਬਿਠਾ ਦਿੱਤਾ ਹੈ ਅਤੇ ਇਸ ਦਾ ਬਹਾਨਾ ਬਣਾ ਕੇ ਪੁਲਿਸ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਬੈਰੀਕੇਡਿੰਗ ਕਰ ਦਿੱਤੀ ਹੈ। ਉੱਧਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਸਾਰੀਆਂ ਬੈਠਕਾਂ ਰੱਦ ਹੋ ਗਈਆਂ ਹਨ।

Click to comment

Leave a Reply

Your email address will not be published. Required fields are marked *

Most Popular

To Top