Punjab

BIG BREAKING: ਕਿਸਾਨ ਜੱਥੇਬੰਦੀਆਂ ਨੇ ਸੰਨੀ ਦਿਓਲ ਤੋਂ ਮੰਗਿਆ ਅਸਤੀਫ਼ਾ

ਜਿੱਥੇ ਇਕ ਪਾਸੇ ਪੂਰੇ ਪੰਜਾਬ ਵਿੱਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੇ ਹੱਕ ਵਿੱਚ ਬੋਲਣ ਦੌਰਾਨ ਕਸੂਤੇ ਫਸ ਗਏ ਹਨ। ਬਿੱਲਾਂ ਨੂੰ ਲੈ ਕੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਸੰਨੀ ਦਿਓਲ ਦੇ ਦੁਆਲੇ ਹੋ ਗਈਆਂ ਹਨ ਤੇ ਅਸਤੀਫੇ ਦੀ ਮੰਗ ਕੀਤੀ ਹੈ।

ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਰਾ ਪੰਜਾਬ ਇਨ੍ਹਾਂ ਵਿਵਾਦਿਤ ਬਿੱਲਾਂ ਖਿਲਾਫ ਡਟਿਆ ਹੋਇਆ ਹੈ ਜਦ ਕਿ ਪੰਜਾਬ ਤੋਂ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸੰਨੀ ਦਿਓਲ ਇਨ੍ਹਾਂ ਬਿੱਲਾਂ ਦੇ ਸੋਹਲੇ ਗਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਸੰਮਤੀ ਨੇ ਸੰਨੀ ਦਿਓਲ ਦਾ ਅਸਤੀਫਾ ਮੰਗਿਆ ਹੈ।

ਇਹ ਵੀ ਪੜ੍ਹੋ: ਗੁਰਜੀਤ ਔਜਲਾ ਨੇ ਸਰਕਾਰ ਸਣੇ ਵੱਡੇ ਪੂੰਜੀਪਤੀ ਘਰਾਣਿਆਂ ਨੂੰ ਵੀ ਸੁਣਾਈਆਂ ਖਰੀਆਂ ਖਰੀਆਂ

ਇਸ ਤੋਂ ਇਲਾਵਾ ਭਾਜਪਾ ਸੰਸਦ ਮੈਂਬਰ ਦੇ ਪੁਤਲੇ ਵੀ ਸਾੜੇ ਗਏ। ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਅੱਜ ਕਿਸਾਨਾਂ ਨੇ ਬੀ. ਕੇ. ਯੂ. ਰਾਜੇਵਾਲ ਦੇ ਝੰਡੇ ਹੇਠ ਕਿਸਾਨ ਆਗੂ ਹਰਜੀਤ ਸਿੰਘ ਮੰਗਵਾਲ ਦੀ ਅਗਵਾਈ ‘ਚ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ

ਇਸ ਮੌਕੇ ਕਿਸਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਵੋਟਾਂ ਲੈ ਕੇ ਕਿਸਾਨਾਂ ਦਾ ਵਿਰੋਧ ਕਰਨ ਵਾਲੇ ਸੰਨੀ ਦਿਓਲ ਨੂੰ ਪੰਜਾਬ ‘ਚ ਨਹੀਂ ਵੜਨ ਦਿੱਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਦਾ ਕਿਸਾਨ ਖੇਤੀਬਾੜੀ ਆਰਡੀਨੈਂਸਾਂ ਖ਼ਿਲਾਫ਼ ਸੜਕਾਂ ’ਤੇ ਆ ਗਿਆ ਹੈ ਤੇ ਜ਼ਹਿਰ ਖਾ ਰਿਹਾ ਹੈ ਪਰ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ‘ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਸੰਖਿਆ ਵਧੇਗੀ। ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਸ਼ੁੱਕਰਵਾਰ ਨੂੰ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਹੈ।

ਉਸ ਨੇ ਟਵੀਟ ਕੀਤਾ, ’ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬੇਹਤਰ ਮੁੱਲ ’ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ’ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਜੈ ਕਿਸਾਨ, ਅਤਮਨਿਰਭਰ ਕ੍ਰਿਸ਼ੀ।’

Click to comment

Leave a Reply

Your email address will not be published. Required fields are marked *

Most Popular

To Top