BIG BREAKING: ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ
By
Posted on

ਕਾਂਗਰਸ ਲੀਡਰ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਦੀ ਜਾਣਕਾਰੀ ਸੀਨੀਅਰ ਕਾਂਗਰਸੀ ਨੇਤਾ ਹਰੀਸ਼ ਰਾਵਤ ਨੇ ਟਵੀਟ ਕਰਕੇ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਬਾਰੇ ਜਾਣਕਾਰੀ ਦਿੱਤੀ। ਕੁਝ ਸਮਾਂ ਪਹਿਲਾਂ ਤਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਅੱਗੇ ਚੱਲ ਰਿਹਾ ਸੀ, ਪਰ ਆਖਰੀ ਮੌਕੇ ਚੰਨੀ ਦੇ ਨਾਂ ਦਾ ਐਲਾਨ ਕੀਤਾ ਗਿਆ।
ਚੰਨੀ ਇਕ ਦਲਿੱਤ ਚਿਹਰਾ ਹਨ ਤੇ ਮੰਨਿਆ ਜਾ ਰਿਹਾ ਹੈ ਕਿ ਦਲਿੱਤ ਵੋਟਰਾਂ ਨੂੰ ਖੁਸ਼ ਕਰਨ ਲਈ ਹੀ ਇਹ ਫੈਸਲਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਤੈਅ ਮੰਨਿਆ ਜਾ ਰਿਹਾ ਸੀ ਤੇ ਇਸ ਸਬੰਧੀ ਕਈ ਵਿਧਾਇਕਾਂ ਨੇ ਇਸ ਬਾਰੇ ਐਲਾਨ ਵੀ ਕਰ ਦਿੱਤਾ ਗਿਆ ਸੀ ਪਰ ਅਚਾਨਕ ਹਾਈਕਮਾਨ ਨੇ ਫੈਸਲਾ ਬਦਲ ਲਿਆ ਹੈ।
