News

BJP ਲੀਡਰ ਦੇ ਘਰ ’ਤੇ ਅੱਤਵਾਦੀਆਂ ਨੇ ਕੀਤਾ ਹਮਲਾ, ਇਕ ਬੱਚੇ ਦੀ ਮੌਤ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਲੀਡਰ ਜਸਬੀਰ ਸਿੰਘ ਦੇ ਘਰ ਤੇ ਗ੍ਰੇਨੇਡ ਨਾਲ ਹਮਲਾ ਕੀਤਾ ਹੋਇਆ ਹੈ। ਇਸ ਹਮਲੇ ਵਿੱਚ ਜਸਬੀਰ ਸਿੰਘ ਦੇ ਚਾਰ ਸਾਲ ਦੇ ਭਤੀਜੇ ਦੀ ਮੌਤ ਹੋ ਗਈ ਹੈ। ਜਦਕਿ ਪਰਿਵਾਰ ਦੇ 7 ਮੈਂਬਰ ਇਸ ਹਮਲੇ ਵਿੱਚ ਜ਼ਖ਼ਮੀ ਹੋ ਗਏ ਹਨ। ਰਾਜੌਰੀ ਜ਼ਿਲ੍ਹੇ ਦੇ ਖਾਂਡਲੀ ਇਲਾਕੇ ਵਿੱਚ ਅੱਤਵਾਦੀਆਂ ਦੁਆਰਾ ਵੀਰਵਾਰ ਨੂੰ ਜਸਬੀਰ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ।

BJP leader among five injured in grenade attack on his house in Rajouri-  The New Indian Express

ਉਸ ਦਾ ਪਰਿਵਾਰ ਘਰ ਦੀ ਛੱਤ ਤੇ ਸੀ, ਉਸ ਸਮੇਂ ਅੱਤਵਾਦੀਆਂ ਵੱਲੋਂ ਗ੍ਰੇਨੇਡ ਘਰ ਵਿੱਚ ਸੁੱਟਿਆ ਗਿਆ। ਇਸ ਘਟਨਾ ਤੋਂ ਬਾਅਦ ਰਾਜੌਰੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਅਤੇ ਸਥਾਨਕ ਸੰਗਠਨਾਂ ਦੁਆਰਾ ਅੱਜ ਬੰਦ ਦਾ ਐਲਾਨ ਵੀ ਕੀਤਾ ਗਿਆ ਹੈ। ਰਾਜੌਰੀ ਵਿੱਚ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ People’s Anti-Fascist Front (PAFF) ਨੇ ਲਈ ਹੈ।

ਭਾਜਪਾ ਆਗੂ ਜਸਬੀਰ ਸਿੰਘ ਉੱਤੇ ਇਸ ਹਮਲੇ ਤੋਂ ਬਾਅਦ ਸਮੁੱਚੇ ਰਾਜੌਰੀ ਇਲਾਕੇ ’ਚ ਹੀ ਸੁਰੱਖਿਆ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਸੁਤੰਤਰਤਾ ਦਿਵਸ ਤੋਂ ਪਹਿਲਾਂ ਅੱਤਵਾਦੀਆਂ ਵੱਲੋਂ ਅਸ਼ਾਂਤੀ ਫਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਵੱਖ-ਵੱਖ ਖੇਤਰਾਂ ਵਿੱਚ ਅੱਤਵਾਦੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ।

ਵੀਰਵਾਰ ਨੂੰ ਸ਼੍ਰੀਨਗਰ-ਜੰਮੂ ਹਾਈਵੇਅ ਤੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਹਮਲਾ ਕੀਤਾ ਸੀ ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿੱਚ ਐਨਕਾਉਂਟਰ ਵੀ ਹੋਇਆ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿੱਚ ਮੁਠਭੇੜ ਵੀ ਹੋਈ ਸੀ ਅਤੇ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।

Click to comment

Leave a Reply

Your email address will not be published.

Most Popular

To Top