BREAKING NEWS: ਰਾਸ਼ਟਰਪਤੀ ਨੂੰ ‘ਕਿਸਾਨ ਵਿਰੋਧੀ’ ਬਿੱਲਾਂ ‘ਤੇ ਦਸਤਖਤ ਨਾ ਕਰਨ ਦੀ ਕੀਤੀ ਅਪੀਲ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਨੂੰ ਮਿਲ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਰਾਜ ਸਭਾ ਵਿੱਚ ਪਾਸ ਕੀਤੇ ਗਏ ‘ਕਿਸਾਨ ਵਿਰੋਧੀ’ ਬਿੱਲਾਂ ‘ਤੇ ਦਸਤਖਤ ਨਾ ਕਰਨ। ਉਹਨਾਂ ਨੇ ਰਾਸ਼ਟਰਪਤੀ ਨੂੰ ਸੰਸਦ ਨੂੰ ਬਿੱਲ ਵਾਪਸ ਭੇਜਣ ਦੀ ਬੇਨਤੀ ਕੀਤੀ।

ਦਸ ਦਈਏ ਕਿ ਰਾਜ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨਾਂ ਦਾ ਸੰਘਰਸ਼ ਸਿਖ਼ਰ ਤੇ ਪਹੁੰਚ ਗਿਆ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਦੇ ਚਲਦੇ ਬੁਰੀ ਤਰ੍ਹਾਂ ਘਿਰ ਚੁੱਕੀ ਹੈ। ਉੱਥੇ ਹੀ ਕੇਂਦਰ ਸਰਕਾਰ ਵੀ ਕਿਸਾਨਾਂ ਦਾ ਰੋਹ ਕੁੱਝ ਹੱਦ ਤਕ ਠੰਡਾ ਕਰਨ ਦੀ ਤਿਆਰੀ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਇੰਨੀ ਤਰੀਕ ਤੋਂ ਵਧ ਸਕਦੀਆਂ ਨੇ TV ਦੀਆਂ ਕੀਮਤਾਂ
ਕੇਂਦਰ ਸਰਕਾਰ ਅੱਜ ਖੇਤੀ ਬਿੱਲ ਵਿਵਾਦ ਦੇ ਵਿਚਕਾਰ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦਾ ਫ਼ੈਸਲਾ ਲੈ ਸਕਦੀ ਹੈ। ਅੱਜ, 2020-21 ਦੇ ਹਾੜ੍ਹੀ ਦੇ ਸੀਜ਼ਨ ਲਈ ਘੱਟੋ ਘੱਟ ਸਮਰਥਨ ਮੁੱਲ ਨੂੰ ਮੰਤਰੀ ਮੰਡਲ ਦੁਆਰਾ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਅੱਜ ਦੁਪਹਿਰ ਡੇਢ ਵਜੇ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ: ਖੇਤੀ ਮੰਡੀਆਂ ਅਤੇ ਐਮਐਸਪੀ ਨੂੰ ਲੈ ਕੇ ਇਹ ਬੋਲੇ ਪੀਐਮ ਮੋਦੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 85 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਸਿਫਾਰਸ਼ ਹੈ। ਸੀਬੀਏਸੀ-(CACP-Commission for Agricultural Costs and Prices) ਕਮਿਸ਼ਨ ਦੁਆਰਾ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਦੀ ਸਿਫਾਰਸ਼ ਕੀਤੀ ਗਈ ਹੈ।
