BREAKING NEWS: ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਾਈ ਰੋਕ

ਸੁਪਰੀਮ ਕੋਰਟ ਨੇ 1991 ਵਿੱਚ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਕੇਸ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਮੀ ਜ਼ਮਾਨਤ ਦੀ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਸੁਮੇਧ ਸੈਣੀ ਨੂੰ ਅਗਲੇ ਹੁਕਮਾਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਹ ਪੰਜਾਬ ਦੇ ਸਾਬਕਾ ਪੁਲਿਸ ਡੀਜੀਪੀ ਸੁਮੇਧ ਸੈਣੀ ਦੀ ਪਟੀਸ਼ਨ ਤੇ ਅਪਣੀ ਪ੍ਰਤੀਕਿਰਿਆ ਦੇਣ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ। ਸੁਮੇਧ ਸੈਣੀ ਦੇ ਵਕੀਲ ਦਾ ਕਹਿਣਾ ਹੈ ਕਿ ਸੁਮੇਧ ਸੈਣੀ ਤੇ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹੁਣ ਇਸ ਕਮੇਟੀ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਰਤਾ ਵੱਡਾ ਐਲਾਨ
ਦਸ ਦਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਸੈਣੀ ਦੀ ਗ੍ਰਿਫ਼ਤਾਰੀ ਤੈਅ ਮੰਨੀ ਜਾ ਰਹੀ ਸੀ। ਸੈਣੀ ਦੇ ਟਿਕਾਣਿਆਂ ਤੇ ਪੁਲਿਸ ਵੱਲੋਂ ਛਾਪੇਮਾਰੀ ਵੀ ਕੀਤੀ ਗਈ ਪਰ ਸੁਮੇਧ ਸੈਣੀ ਪੁਲਿਸ ਦੇ ਹੱਥ ਨਾ ਆਏ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਭੇਜ ਦਿੱਤੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਹੁਣ ਅਗਲੇ ਹੁਕਮਾਂ ਤੱਕ ਸੈਣੀ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਦਿੱਤੀ ਹੈ।
