BSF ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਸਰਕਾਰ ਦੀ ਪ੍ਰੈਸ ਕਾਨਫਰੰਸ, ਚੁੱਕੇ ਵੱਡੇ ਸਵਾਲ
By
Posted on

ਪੰਜਾਬ ‘ਚ ਬੀ.ਐੱਸ. ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਸਰਕਾਰ ਦੀ ਪ੍ਰੈੱਸ ਵਾਰਤਾ ਦੌਰਾਨ ਪਰਗਟ ਸਿੰਘ ਵਲੋਂ ਭਾਜਪਾ ‘ਤੇ ਸਵਾਲ ਚੁੱਕੇ ਗਏ। ਉਨ੍ਹਾਂ ਦਾ ਕਹਿਣਾ ਸੀ ਕਿ, “ਕੇਂਦਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਅਸੀਂ ਕਾਮਯਾਬ ਨਹੀਂ ਹੋਣ ਦਵਾਂਗੇ।”

ਉਹਨਾਂ ਅੱਗੇ ਕਿਹਾ ਕਿ, “ਕੈਪਟਨ ਦੀ ਮੰਸ਼ਾ ਪੰਜਾਬ ਵਿਚ ਗਵਰਨਰ ਰੂਲ ਲਾਗੂ ਕਰਵਾਉਣ ਦੀ ਹੈ। ਉੱਥੇ ਹੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਸੂਬਿਆਂ ਦੇ ਅਧਿਕਾਰ ਖੋਹੇ ਹਨ। ਕੇਂਦਰ ਸੰਘੀ ਢਾਂਚੇ ਨੂੰ ਢਾਹ ਲਾ ਰਿਹਾ ਹੈ।”
