BSF ਨੂੰ ਵਾਧੂ ਸ਼ਕਤੀਆਂ ਦੇਣ ਦਾ CM ਚੰਨੀ ਵੱਲੋਂ ਸਖ਼ਤ ਵਿਰੋਧ, ਤੁਰੰਤ ਵਾਪਸ ਲੈਣ ਦੀ ਕੀਤੀ ਅਪੀਲ

ਕੇਂਦਰ ਸਰਕਾਰ ਵੱਲੋਂ ਅੱਤਵਾਦ ਅਤੇ ਸਰਹੱਦ ਪਾਰ ਅਪਰਾਧਾਂ ਖਿਲਾਫ਼ ‘ਜ਼ੀਰੋ ਟੌਲਰੈਂਸ’ ਬਣਾ ਕੇ ਰੱਖਣ ਲਈ ਬੀਐਸਐਫ ਨੂੰ ਤਲਾਸ਼ੀ ਲੈਣ, ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਰਤ ਕਰਨ ਦਾ ਅਧਿਕਾਰ ਦਿੱਤਾ ਹੈ। ਹੁਕਮਾਂ ਮੁਤਾਬਕ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਸੂਬਿਆਂ ਵਿੱਚ ਵਧਾ ਦਿੱਤਾ ਹੈ।

ਇਸ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਟਿੱਪਣੀ ਕੀਤੀ ਗਈ ਹੈ। ਉਹਨਾਂ ਕਿਹਾ ਕਿ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਅਪੀਲ ਕਰਦਿਆਂ ਕਿਹਾ ਕਿ ਉਹ ਸਰਹੱਦਾਂ ‘ਤੇ ਤਾਇਨਾਤ 50 ਕਿਲੋਮੀਟਰ ਦੇ ਦਾਇਰੇ ‘ਚ BSF ਨੂੰ ਵਾਧੂ ਸ਼ਕਤੀਆਂ ਦੇਣ ਦੇ ਫੈਸਲੇ ਨੂੰ ਤੁਰੰਤ ਵਾਪਸ ਲੈ ਲੈਣ। ਚੰਨੀ ਵੱਲੋਂ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਟਵੀਟ ਕਰਦਿਆਂ ਕੀਤਾ ਗਿਆ।
ਟਵੀਟ ‘ਚ ਉਨ੍ਹਾਂ ਕਿਹਾ ਕਿ, “ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ 50 ਕਿਲੋਮੀਟਰ ਦੇ ਦਾਇਰੇ ‘ਚ ਬੀ.ਐੱਸ.ਐੱਫ. ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ ‘ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕਰਦਾ ਹਾਂ ਕਿ ਇਸ ਤਰਕਹੀਣ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।”
