News

CDS Bipin Rawat ਨੂੰ ਆਖ਼ਿਰੀ ਸਲਾਮ, ਦਿੱਲੀ ਲਿਆਂਦੀ ਗਈ ਸ਼ਹੀਦਾਂ ਦੀ ਦੇਹ, ਅੱਜ ਹੋਵੇਗਾ ਸਸਕਾਰ

ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਮਾਧੁਲਿਕਾ ਰਾਵਤ ਦੀ ਮ੍ਰਿਤਕ ਦੇਹ ਉਹਨਾਂ ਦੇ ਘਰ ਲਿਆਂਦੀ ਜਾ ਚੁੱਕੀ ਹੈ। ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ ਦੀਆਂ ਧੀਆਂ ਕੀਰਤਿਕਾ ਅਤੇ ਤਾਰਿਣੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਵੱਖ ਵੱਖ ਲੀਡਰਾਂ ਵੱਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਰਾੜ ਸਕੁਏਅਰ, ਦਿੱਲੀ ਕੈਂਟ ਵਿਖੇ ਪਹੁੰਚੇ। ਬ੍ਰਿਗੇਡੀਅਰ ਐਲਐਸ ਲਿਡਰ ਨੂੰ ਸ਼ਰਧਾਂਜਲੀ ਭੇਟ ਕੀਤੀ। ਥਲ ਸੈਨਾ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ, ਨੇਵੀ ਚੀਫ਼ ਐਡਮਿਰਲ ਆਰ ਹਰੀ ਕੁਮਾਰ ਅਤੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਬਰਾੜ ਸਕੁਏਅਰ, ਦਿੱਲੀ ਕੈਂਟ ਵਿਖੇ ਬ੍ਰਿਗੇਡੀਅਰ ਐਲਐਸ ਲਿਡਰ ਨੂੰ ਸ਼ਰਧਾਂਜਲੀ ਭੇਟ ਕੀਤੀ।

Image

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਰਾੜ ਸਕੁਏਅਰ, ਦਿੱਲੀ ਕੈਂਟ ਵਿਖੇ ਬ੍ਰਿਗੇਡੀਅਰ ਐਲਐਸ ਲਿਡਰ ਨੂੰ ਸ਼ਰਧਾਂਜਲੀ ਭੇਟ ਕੀਤੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਸ਼ਰਧਾਂਜਲੀ ਭੇਟ ਕੀਤੀ।

Image

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਭੇਟ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਭੇਟ ਕੀਤੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਦਿੱਤੀ।

Image

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਦਿੱਤੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾਂਜਲੀ ਭੇਟ ਕੀਤੀ।

Click to comment

Leave a Reply

Your email address will not be published.

Most Popular

To Top