News

CM ਚਿਹਰੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਸਬਾ ਕਾਦੀਆ ਵਿੱਚ ਚੋਣਾਂ ਨੂੰ ਲੈ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਮੈਨੀਫੈਸਟੋ ਬਾਰੇ ਗੱਲ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਮੈਨੀਫੈਸਟੋ ਤਿਆਰ ਕਰ ਹਾਈ ਕਮਾਂਡ ਨੂੰ ਭੇਜ ਦਿੱਤਾ ਗਿਆ ਹੈ, ਜੋ ਕਿ ਜਲਦ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਜਾਵੇਗਾ।

Punjab CM Charanjit Channi, Navjot Sidhu pay obeisance at Golden Temple |  India News – India TV

ਕਾਂਗਰਸ ‘ਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਘਮਸਾਣ ਮੱਚਿਆ ਹੋਇਆ ਜਿੱਥੇ ਕੁੱਝ ਕਾਂਗਰਸੀ ਲੀਡਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਲੜੀਆਂ ਜਾਣ ਉੱਥੇ ਹੀ ਕੁੱਝ ਲੀਡਰਾਂ ਦਾ ਕਹਿਣਾ ਹੈ ਕਿ ਹਾਈਕਮਾਨ ਨੂੰ ਮੁੱਖ ਮੰਤਰੀ ਦਾ ਮੁੜ ਤੋਂ ਚਿਹਰਾ ਐਲਾਨਣ ਦੀ ਕੀ ਲੋੜ ਹੈ ਜਦੋਂਕਿ ਚਰਨਜੀਤ ਚੰਨੀ ਥੋੜਾ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਚਿਹਰੇ ਲਈ ਚੁਣੇ ਗਏ ਹਨ।

ਇਸ ਸਭ ਵਿਚਕਾਰ ਹੁਣ ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਉਹਨਾਂ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦੇ ਚੇਹਰਾ ਦਾ ਐਲਾਨ ਕਰਨ ਵਾਲੇ ਫ਼ੈਸਲੇ ਨੂੰ ਛੱਡ ਦੇਵੇ। ਇਸ ਸਮੇਂ ਜਿਵੇਂ ਚਲ ਰਿਹਾ ਹੈ, ਉਵੇਂ ਹੀ ਚਲਦਾ ਰਹਿਣ ਦੇਣਾ ਚਾਹੀਦਾ ਹੈ ਜੋ ਕਿ ਉਹਨਾਂ ਦੀ ਨਿੱਜੀ ਰਾਇ ਹੈ।

ਤੁਹਾਨੂੰ ਦੱਸ ਦਈਏ ਕਿ ਕੱਲ੍ਹ ਕਾਂਗਰਸੀ ਆਗੂ ਰਾਹੁਲ ਗਾਂਧੀ ਲੁਧਿਆਣਾ ਆ ਰਹੇ ਨੇ ਮੰਨਿਆ ਜਾ ਰਿਹਾ ਹੈ ਕਿ ਉਹਨਾਂ ਵੱਲੋਂ 2ਵਜੇ ਦੇ ਕਰੀਬ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਖ਼ਬਰਾਂ ਸਾਹਮਣੇ ਆ ਰਹੀਆਂ ਨੇ ਕਿ ਚਰਨਜੀਤ ਚੰਨੀ ਦਾ ਨਾਮ ਮੁੱਖ ਮੰਤਰੀ ਦੇ ਚਿਹਰੇ ਲਈ ਸਭ ਤੋਂ ਅੱਗੇ ਚੱਲ ਰਿਹਾ ਅਤੇ ਕਾਂਗਰਸ ਮੁੜ ਤੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਵੇਗੀ।

ਇਸ ਸਭ ਵਿਚਾਕਰ ਇਹ ਵੀ ਦੱਸ ਦਈਏ ਕਿ ਨਵਜੋਤ ਸਿੱਧੂ ਵੀ ਲਗਾਤਾਰ ਆਪਣੇ ਆਪ ਨੂੰ ਮੁੱਖ ਮੰਤਰੀ ਲਈ ਦਾਅਵੇਦਾਰ ਦੱਸ ਰਹੇ ਹਨ। ਫਿਲਹਾਲ ਇਹ ਤਾਂ ਕੱਲ੍ਹ ਨੂੰ ਹੀ ਪਤਾ ਲੱਗੇਗਾ ਕਿ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਐਲਾਨਿਆ ਜਾਂਦਾ ਜਾਂ ਫਿਰ ਕਾਂਗਰਸ ਬਿਨਾਂ ਮੁੱਖ ਮੰਤਰੀ ਦੇ ਚਿਹਰ ਤੋਂ ਚੋਣ ਮੈਦਾਨ ‘ਚ ਉੱਤਰੇਗੀ।

Click to comment

Leave a Reply

Your email address will not be published.

Most Popular

To Top