CM ਚੰਨੀ ਦੇ ਭਰਾ ਨੇ ਸੀਨੀਅਰ ਮੈਡੀਕਲ ਅਫ਼ਸਰ ਤੋਂ ਦਿੱਤਾ ਅਸਤੀਫ਼ਾ, ਵਧਾਈਆਂ ਕਾਂਗਰਸ ਦੀਆਂ ਮੁਸ਼ਕਿਲਾਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾਕਟਰ ਮਨੋਹਰ ਸਿੰਘ ਨੇ ਕਾਂਗਰਸ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮਨੋਹਰ ਸਿੰਘ ਨੇ ਪੰਜਾਬ ਦੀ ਬੱਸੀ ਪਠਾਣਾ ਸੀਟ ਤੋਂ ਦਾਅਵਾ ਪੇਸ਼ ਕੀਤਾ ਹੈ। ਡਾਕਟਰ ਮਨੋਹਰ ਸਿੰਘ ਨੇ ਹਾਲ ਹੀ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਇਸ ਤੋਂ ਬਾਅਦ ਰਾਜਨੀਤੀ ਵਿੱਚ ਕਦਮ ਰੱਖਿਆ।

ਮਨੋਹਰ ਸਿੰਘ ਨੇ ਬੱਸੀ ਪਠਾਣਾ ਵਿਖੇ ਰੈਲੀ ਵਿੱਚ ਹਿੱਸਾ ਲਿਆ ਅਤੇ ਉਥੋਂ ਮੌਜੂਦਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਤੇ ਖੂਬ ਵਰ੍ਹੇ। ਮਨੋਹਰ ਸਿੰਘ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਉਹਨਾਂ ਨੇ ਪੁਲਿਸ ਅਧਿਕਾਰੀਆਂ ਤੇ ਵਿਧਾਇਕ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਦਾ ਦੋਸ਼ ਵੀ ਲਾਇਆ।
ਉਹਨਾਂ ਕਿਹਾ ਕਿ, ਗੁਰਪ੍ਰੀਤ ਸਿੰਘ ਦੇ ਇਸ਼ਾਰੇ ਤੇ ਪੁਲਿਸ ਅਧਿਕਾਰੀ ਮੇਰੇ ਸਮਰਥਕਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਜਦੋਂ ਮੈਂ ਨੰਦਪੁਰ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਸੀ ਤਾਂ ਵਿਧਾਇਕ ਦੇ ਕਹਿਣ ਤੇ ਮੇਰੀ ਬਦਲੀ ਕਰ ਦਿੱਤੀ ਗਈ ਸੀ। ਗੁਰਪ੍ਰੀਤ ਸਿੰਘ ਨੇ ਮਨੋਹਰ ਸਿੰਘ ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਡਾਕਟਰ ਵਜੋਂ ਫੋਲ੍ਹ ਹੋ ਗਿਆ ਹੈ। ਗੁਰਪ੍ਰੀਤ ਸਿੰਘ ਨੇ ਮੁੱਦਾ ਚੁੱਕਿਆ ਕਿ ਕਾਂਗਰਸ ਪਾਰਟੀ ਇੱਕੋ ਪਰਿਵਾਰ ਦੇ ਦੋ ਮੈਂਬਰਾਂ ਨੂੰ ਟਿਕਟ ਕਿਵੇਂ ਦੇ ਸਕਦੀ ਹੈ।
