CM ਭਗਵੰਤ ਮਾਨ ਸਮੇਤ ਕਈ ਲੀਡਰਾਂ ਨੇ MP ਸੰਤੋਖ ਸਿੰਘ ਚੌਧਰੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਉਨ੍ਹਾਂ ਨੂੰ ਬੇਹੱਦ ਦੁੱਖ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਸਕੂਨ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
— Bhagwant Mann (@BhagwantMann) January 14, 2023
ਦੱਸ ਦਈਏ ਕਿ ਸੰਤੋਖ ਸਿੰਘ ਚੌਧਰੀ ਲੁਧਿਆਣਾ ‘ਚ ਰਾਹੁਲ ਗਾਂਧੀ ਦੀ ਯਾਤਰਾ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਯਾਤਰਾ ਨੂੰ ਤੁਰੰਤ ਰੋਕ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸੰਤੋਖ ਸਿੰਘ ਚੌਧਰੀ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
श्री संतोख सिंह चौधरी जी के अकस्मात निधन से स्तब्ध हूं।
वो ज़मीन से जुड़े परिश्रमी नेता, एक नेक इंसान और कांग्रेस परिवार के मज़बूत स्तम्भ थे, जिन्होंने युवा कांग्रेस से सांसद तक अपना जीवन जनसेवा को समर्पित किया।
शोकसंतप्त परिवार को अपनी संवेदनाएं व्यक्त करता हूं। pic.twitter.com/1osKsVMugp
— Rahul Gandhi (@RahulGandhi) January 14, 2023
ਉਹਨਾਂ ਦੀ ਮੌਤ ਤੇ ਰਾਹੁਲ ਗਾਂਧੀ ਨੇ ਵੀ ਦੁਖ ਪ੍ਰਗਟਾਇਆ ਹੈ। ਉਹਨਾਂ ਕਿਹਾ ਕਿ, ਸ਼੍ਰੀ ਸੰਤੋਖ ਸਿੰਘ ਚੌਧਰੀ ਦੀ ਅਚਾਨਕ ਹੋਈ ਮੌਤੇ ਨੂੰ ਲੈ ਕੇ ਮੈਂ ਸਦਮੇ ‘ਚ ਹਾਂ। ਉਹ ਇੱਕ ਮਿਹਨਤੀ ਨੇਤਾ, ਇੱਕ ਧਰਮੀ ਵਿਅਕਤੀ ਅਤੇ ਕਾਂਗਰਸ ਪਰਿਵਾਰ ਦਾ ਇੱਕ ਮਜ਼ਬੂਤ ਥੰਮ ਸੀ, ਜਿਸ ਨੇ ਆਪਣਾ ਜੀਵਨ ਯੂਥ ਕਾਂਗਰਸ ਤੋਂ ਸੰਸਦ ਮੈਂਬਰ ਤੱਕ ਲੋਕ ਸੇਵਾ ਲਈ ਸਮਰਪਿਤ ਕਰ ਦਿੱਤਾ।
Heartbroken to learn about the sad demise of Congress MP from Jalandhar Sh. Santokh Singh Chaudhary. May his soul rest in peace, and God grants strength to be grieving family. Om Shanti. pic.twitter.com/prAecpfBqk
— Adv Harpal Singh Cheema (@HarpalCheemaMLA) January 14, 2023
ਮੈਂ ਦੁਖੀ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਅਚਾਨਕ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਸੰਤੋਖ ਸਿੰਘ ਚੌਧਰੀ ਜੀ ਦੀ ਮੌਤ ਕਾਰਨ ਉਹ ਸਦਮੇ ‘ਚ ਹਨ ਪਰ ਚੌਧਰੀ ਸਾਹਿਬ ਦਾ ਸੰਕਲਪ ਉਨ੍ਹਾਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗਾ।
He was calling for Bharat Jodo, moments before he collapsed due to massive heart attack.
Not just Congress, entire India will remember your sacrifice, Chaudhary Sahab.
Walking in biting cold for unity & integrity of the country & laying down your life is great Martyrdom indeed 🙏 pic.twitter.com/VPLIqSpcVr— Amarinder Singh Raja Warring (@RajaBrar_INC) January 14, 2023
ਰਾਜਾ ਵੜਿੰਗ ਨੇ ਕਿਹਾ ਕਿ ਦਿਲ ਦਾ ਦੌਰਾ ਪੈਣ ਤੋਂ ਕੁੱਝ ਸਮਾਂ ਪਹਿਲਾਂ ਹੀ ਸੰਤੋਖ ਸਿੰਘ ਚੌਧਰੀ ‘ਭਾਰਤ ਜੋੜੋ’ ਦੇ ਨਾਅਰੇ ਲਾ ਰਹੇ ਸਨ। ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸ ਹੀ ਨਹੀਂ, ਪੂਰਾ ਦੇਸ਼ ਚੌਧਰੀ ਸਾਹਿਬ ਦੀ ਇਸ ਕੁਰਬਾਨੀ ਨੂੰ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਡ ‘ਚ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਚੌਧਰੀ ਸਾਹਿਬ ਨੇ ਮਹਾਨ ਸ਼ਹਾਦਤ ਦਿੱਤੀ ਹੈ। ਰਾਜਾ ਵੜਿੰਗ ਵੱਲੋਂ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਗਈ ਹੈ।