CM ਮਾਨ ਦਾ ਪੁਤਲਾ ਫੂਕਦੇ ਹੋਏ ਇਕ ਸਾਬਕਾ ਫ਼ੌਜੀ ਨਾਲ ਵੱਡਾ ਹਾਦਸਾ ਹੋਣੋਂ ਟਲਿਆ

 CM ਮਾਨ ਦਾ ਪੁਤਲਾ ਫੂਕਦੇ ਹੋਏ ਇਕ ਸਾਬਕਾ ਫ਼ੌਜੀ ਨਾਲ ਵੱਡਾ ਹਾਦਸਾ ਹੋਣੋਂ ਟਲਿਆ

ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸਾਬਕਾ ਫ਼ੌਜੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਦੌਰਾਨ ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਨੂੰ ਅੱਗ ਲਾਉਣ ਲਈ ਉਸ ਤੇ ਪੈਰਟੋਲ ਪਾਇਆ ਗਿਆ ਤਾਂ ਇੱਕ ਸਾਬਕਾ ਫੌਜੀ ਅੱਗ ਦੀ ਲਪੇਟ ਵਿੱਚ ਆ ਗਿਆ।

ਮੌਕੇ ਤੇ ਮੌਜੂਦ ਉਸ ਦੇ ਸਾਥੀਆਂ ਨੇ ਤੁਰੰਤ ਅੱਗ ਬੁਝਾ ਦਿੱਤੀ, ਜਿਸ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਦਿੰਦਿਆਂ ਰਿਟਾਇਰਡ ਕਰਨਲ ਐਚਐਸ ਕਾਹਲੋਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੀਓਜੀ ਗਾਰਡੀਅਨ ਆਫ਼ ਗਵਰਨੈਂਸ ਸਕੀਮ ਚਲਾਈ ਗਈ ਸੀ, ਜਿਸ ਵਿੱਚ ਸਾਬਕਾ ਫੌਜੀਆਂ ਵੱਲੋਂ ਲੋਕਾਂ ਦੀ ਮਦਦ ਕੀਤੀ ਜਾਂਦੀ ਸੀ।

ਸਾਬਕਾ ਫ਼ੌਜੀ ਲੋਕਾਂ ਦੀ ਮਦਦ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਬਾਰੇ ਵੀ ਸਰਕਾਰ ਨੂੰ ਦੱਸਦੇ ਹਨ। ਇਸ ਤੇ ਮੌਜੂਦਾ ਮੁੱਖ ਮੰਤਰੀ ਵੱਲੋਂ ਇਤਰਾਜ਼ਯੋਗ ਸ਼ਬਦ ਬੋਲ ਕੇ ਨਾ ਸਿਰਫ਼ ਜੀਓਜੀ ਨਾਲ ਗ਼ਲਤ ਕੀਤਾ ਗਿਆ ਹੈ ਸਗੋਂ ਸਾਬਕਾ ਫ਼ੌਜੀਆਂ ਦਾ ਅਪਮਾਨ ਵੀ ਕੀਤਾ ਗਿਆ ਹੈ।

Leave a Reply

Your email address will not be published.