CM ਮਾਨ ਦਾ ਵੱਡਾ ਬਿਆਨ, 10 ਸਾਲ ਪਹਿਲਾਂ ਵੀ ਜਿਸ ਨੇ ਪੈਸਾ ਖਾਧਾ ਬਖਸ਼ੇ ਨਹੀਂ ਜਾਣਗੇ

 CM ਮਾਨ ਦਾ ਵੱਡਾ ਬਿਆਨ, 10 ਸਾਲ ਪਹਿਲਾਂ ਵੀ ਜਿਸ ਨੇ ਪੈਸਾ ਖਾਧਾ ਬਖਸ਼ੇ ਨਹੀਂ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, 10 ਸਾਲ ਪਹਿਲਾਂ ਵੀ ਜਿਸ ਨੇ ਪੰਜਾਬ ਨੂੰ ਲੁੱਟਿਆ ਜਾਂ ਪੈਸਾ ਖਾਧਾ ਹੈ, ਉਸ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਵੱਖ-ਵੱਖ ਜਨਤਕ ਬੈਠਕਾਂ ਵਿੱਚ ਭ੍ਰਿਸ਼ਟਾਚਾਰ ਤੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਅਜੇ ਸਿਰਫ਼ ਆਪਣੇ ਕਦਮ ਅੱਗੇ ਹੀ ਵਧਾਏ ਹਨ, ਜਿਸ ਕਾਰਨ ਭ੍ਰਿਸ਼ਟਾਚਾਰੀਆਂ ਵਿੱਚ ਖਲਬਲੀ ਮਚੀ ਹੋਈ ਹੈ।

INR: Explaining the Indian Rupee

ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਪੰਜਾਬ ਦੇ ਹਿਤੈਸ਼ੀ ਨਹੀਂ ਹੋ ਸਕਦੇ। ਅਜਿਹੇ ਲੋਕਾਂ ਤੋਂ ਲੁੱਟਿਆ ਗਿਆ ਪੈਸਾ ਵਾਪਸ ਵਸੂਲਨ ਕਰਕੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ 10 ਸਾਲ ਪਹਿਲਾਂ ਵੀ ਜਿਹਨਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਹਨਾਂ ਨੂੰ ਕਿਸੇ ਵੀ ਕੀਮਤ ਤੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਅਜਿਹੇ ਲੋਕਾਂ ਤੋਂ ਪੂਰੇ ਪੈਸੇ ਵਸੂਲ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਚੋਰ ਤਾਂ ਚੋਰ ਹੁੰਦਾ ਹੈ ਅਤੇ ਉਸ ਨੂੰ ਹਮੇਸ਼ਾ ਇਹ ਡਰ ਸਤਾਉਂਦਾ ਰਹਿੰਦਾ ਹੈ ਕਿ ਕਦੋਂ ਪੁਲਿਸ ਉਸ ਨੂੰ ਆਪਣੀ ਪਕੜ ਵਿੱਚ ਲੈ ਲਵੇਗੀ। ਸੀਐਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੇ ਜ਼ੀਰੋ ਟਾਲਰੈਂਸ ਦੀ ਨੀਤੀ ਤੇ ਅਮਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਪਾਰਟੀ ਨਾਲ ਸਬੰਧਤ ਲੀਡਰਾਂ ਖਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ।

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਕਿਹਾ ਕਿ, ਉਹ ਆਪਣੇ ਪਿਛਲੇ ਕਾਰਨਾਮਿਆਂ ਤੋਂ ਡਰੇ ਹੋਏ ਹਨ, ਇਸ ਲਈ ਉਹ ਖੁਦ ਪੈਸੇ ਲੈ ਕੇ ਸਰਕਾਰੀ ਅਧਿਕਾਰੀਆਂ ਕੋਲ ਪਹੁੰਚ ਗਏ। ਸਰਕਾਰ ਭ੍ਰਿਸ਼ਟਾਚਾਰੀਆਂ ਤੋਂ ਵਿਆਜ਼ ਸਮੇਤ ਪੈਸੇ ਦੀ ਵਸੂਲੀ ਕਰੇਗੀ। ਪਿਛਲੀ ਸਰਕਾਰ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਕਈ ਮੰਤਰੀ ਭ੍ਰਿਸ਼ਟਾਚਾਰ ਦੀ ਲਪੇਟ ’ਚ ਆ ਚੁੱਕੇ ਹਨ ਅਤੇ ਪਿਛਲੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਕਦਮ ਨਹੀਂ ਚੁੱਕਿਆ ਸੀ।

Leave a Reply

Your email address will not be published.