CM ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ, ਗ੍ਰੀਨ ਦਿਵਾਲੀ ਮਨਾਉਣ ਦੀ ਕੀਤੀ ਅਪੀਲ

 CM ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ, ਗ੍ਰੀਨ ਦਿਵਾਲੀ ਮਨਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ, ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..। ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ..

ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ। ਦੀਵਾਲੀ ਇੱਕ ਖ਼ਾਸ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਇਹ ਤਿਉਹਾਰ ਸਿੱਖ ਭਾਈਚਾਰੇ ਲਈ ਵੀ ਬਹੁਤ ਖਾਸ ਹੈ ਅਤੇ ਉਹ ਵੀ ਇਸ ਤਿਉਹਾਰ ਨੂੰ ਬੜੀ ਹੀ ਧੂਮ-ਧਾਮ ਨਾਲ ਮਨਾਉਂਦੇ ਹਨ। ਦੀਵਾਲੀ ਦਾ ਦਿਨ ਸਿਰਫ਼ ਹਿੰਦੂਆਂ ਲਈ ਹੀ ਨਹੀਂ, ਸਿੱਖਾਂ ਲਈ ਵੀ ਮਹੱਤਵਪੂਰਨ ਹੈ।

ਇਤਿਹਾਸਕਾਰ ਅਨੁਸਾਰ ਮੁਗਲ ਬਾਦਸ਼ਾਹ ਜਹਾਂਗੀਰ ਨੇ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਸਾਹਿਬ ਨੂੰ ਗਵਾਲੀਅਰ ਦੇ ਇੱਕ ਕਿਲੇ ਵਿੱਚ ਕੈਦ ਕਰ ਦਿੱਤਾ ਸੀ। ਜਿੱਥੇ ਪਹਿਲਾਂ ਹੀ 52 ਹਿੰਦੂ ਰਾਜੇ ਵੀ ਕੈਦ ਸਨ। ਇਸ ਦਿਨ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਅ ਹੋਏ ਸਨ।

ਇਹ ਤਿਉਹਾਰ ਲਗਭਗ 5 ਦਿਨਾਂ ਤੱਕ ਚਲਦਾ ਹੈ। ਧਨਤੇਰਸ ਤੋਂ ਸ਼ੁਰੂ ਹੋਇਆ ਇਹ ਤਿਉਹਾਰ ਭਾਈ ਦੂਜ ਨਾਲ ਸਮਾਪਤ ਹੁੰਦਾ ਹੈ। ਦੀਵਾਲੀ ਵਾਲੇ ਦਿਨ ਦੇਵੀ ਲਕਸ਼ਮੀ ਦੇ ਨਾਲ ਭਗਵਾਨ ਗਣੇਸ਼ ਦੀ ਪੂਜਾ ਕਰਨ ਦਾ ਵਿਧਾਨ ਹੁੰਦਾ ਹੈ।

Leave a Reply

Your email address will not be published.