CM ਮਾਨ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ, ‘ਅਜੇ ਤਾਂ ਕਿੱਸੇ ਖੁੱਲ੍ਹਣੇ ਸ਼ੁਰੂ ਹੀ ਹੋਏ ਨੇ’

 CM ਮਾਨ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ, ‘ਅਜੇ ਤਾਂ ਕਿੱਸੇ ਖੁੱਲ੍ਹਣੇ ਸ਼ੁਰੂ ਹੀ ਹੋਏ ਨੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਵਿਜੀਲੈਂਸ ਬਿਊਰੋ ਤੇ ਉਹਨਾਂ ਨੂੰ ਤੰਗ ਕਰਨ ਦੇ ਲਾਏ ਗਏ ਇਲਜ਼ਾਮਾਂ ਤੇ ਸਿੱਧਾ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਅਜੇ ਤਾਂ ਚੰਨੀ ਦੇ ਚਾਹ, ਕਚੌਰੀਆਂ ਅਤੇ ਥਾਲੀਆਂ ਦੇ ਛੋਟੇ-ਮੋਟੇ ਰੇਟਾਂ ਨੂੰ ਹੀ ਖੋਲ੍ਹਿਆ ਗਿਆ ਹੈ। ਅਜੇ ਹੋਰ ਵੀ ਵੱਡੇ-ਵੱਡੇ ਰੇਟਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਖੋਲ੍ਹਿਆ ਜਾਵੇਗਾ ਤਾਂ ਜੋ ਸਾਰੀ ਸੱਚਾਈ ਜਨਤਾ ਦੇ ਸਾਹਮਣੇ ਲਿਆਂਦੀ ਜਾ ਸਕੇ।

ਉਹਨਾਂ ਕਿਹਾ ਕਿ ਅਜੇ ਤਾਂ ਕਿੱਸੇ ਖੁੱਲ੍ਹਣੇ ਸ਼ੁਰੂ ਹੀ ਹੋਏ ਹਨ ਅਤੇ ਅੱਗੇ-ਅੱਗੇ ਦੇਖੋ ਹੁੰਦਾ ਹੈ ਕੀ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਲੈ ਕੇ ਉਹਨਾਂ ਦੀ ਸਰਕਾਰ ਨੇ ਜੋ ਸਟੈਂਡ ਲਿਆ ਹੋਇਆ ਹੈ, ਉਸ ਤੇ ਉਹ ਅੱਜ ਵੀ ਕਾਇਮ ਹਨ। ਭ੍ਰਿਸ਼ਟਾਚਾਰ ਕਰਕੇ ਜਿਸ ਨੇ ਵੀ ਕਮਾਈ ਕੀਤੀ ਹੈ, ਉਸ ਕੋਲੋਂ ਇੱਕ-ਇੱਕ ਪੈਸੇ ਦਾ ਹਿਸਾਬ ਲੈ ਕੇ ਰਹਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਕਮਾਇਆ ਗਿਆ ਪੈਸਾ ਸਰਕਾਰੀ ਖਜ਼ਾਨੇ ਵਿੱਚ ਜਮਾ ਕਰਵਾਇਆ ਜਾਵੇਗਾ ਅਤੇ ਇਸ ਨਾਲ ਸੂਬੇ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਜਿਸ ਤਰ੍ਹਾਂ ਸਾਲ 2022 ਵਿੱਚ ਜੰਗ ਚੱਲੀ ਸੀ, ਉਹੀ ਜੰਗ 2023 ਵਿੱਚ ਵੀ ਚੱਲਦੀ ਰਹੇਗੀ। ਉਹਨਾਂ ਇਹਨਾਂ ਇਲਜ਼ਾਮਾਂ ਨੂੰ ਗ਼ਲਤ ਦੱਸਿਆ ਕਿ ਉਹਨਾਂ ਦੀ ਸਰਕਾਰ ਵਿਜੀਲੈਂਸ ਬਿਊਰੋ ਰਾਹੀਂ ਕਿਸੇ ਨੂੰ ਨਾਜਾਇਜ਼ ਤੰਗ ਕਰਨ ਵਿੱਚ ਲੱਗੀ ਹੋਈ ਹੈ।

Leave a Reply

Your email address will not be published. Required fields are marked *