CTU ਨੇ ਰੱਖੜੀ ਦੇ ਤਿਓਹਾਰ ’ਤੇ ਔਰਤਾਂ ਨੂੰ ਦਿੱਤੀ ਵੱਡੀ ਸੌਗ਼ਾਤ, ਮੁਫ਼ਤ ਕੀਤਾ ਸਫ਼ਰ

22 ਅਗਸਤ ਨੂੰ ਪੂਰੇ ਦੇਸ਼ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਨੇ ਔਰਤਾਂ ਨੂੰ ਤੋਹਫ਼ਾ ਦਿੰਦਿਆਂ ਇਸ ਦਿਨ ਲਈ ਸੀਟੀਯੂ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਤੇ ਕੋਈ ਕਿਰਾਇ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਮੁਤਾਬਕ ਟ੍ਰਾਈਸਿਟੀ ਰੂਟ ਤੇ ਸੀਟੀਯੂ ਦੀਆਂ ਏਅਰ ਕੰਡੀਸ਼ਨਡ ਅਤੇ ਨਾਨ-ਏਸੀ ਬੱਸਾਂ ਵਿੱਚ ਔਰਤਾਂ ਦਾ ਕਿਰਾਇਆ ਨਹੀਂ ਲੱਗੇਗਾ। ਪਰ ਲੰਬੀ ਦੂਰੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਤੇ ਔਰਤਾਂ ਨੂੰ ਕਿਰਾਇਆ ਦੇਣਾ ਪਵੇਗਾ। ਰੱਖੜੀ ਦੇ ਤਿਓਹਾਰ ਮੌਕੇ ਬਾਜ਼ਾਰਾਂ ਵਿੱਚ ਖੂਬ ਰੌਣਕ ਲੱਗੀ ਹੋਈ ਹੈ ਅਤੇ ਆਪਣੇ ਭਰਾਵਾਂ ਦੇ ਗੁੱਟ ਤੇ ਰੱਖੜੀਆਂ ਸਜਾਉਣ ਲਈ ਭੈਣਾਂ ਵੱਲੋਂ ਖਰੀਦਦਾਰੀ ਕੀਤੀ ਜਾ ਰਹੀ ਹੈ।
ਭੈਣ-ਭਰਾ ਦੇ ਪ੍ਰੇਮ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਇਸ ਸਾਲ 22 ਅਗਸਤ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਰੱਖੜੀ ਦਾ ਤਿਉਹਾਰ ਸਾਵਣ ਮਹੀਨੇ ਦੀ ਪੁੰਨਿਆ ਤਿਥੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭੈਣਾਂ ਆਪਣਾ ਭਰਾਵਾਂ ਦੇ ਗੁੱਟ ‘ਤੇ ਰੱਖੜੀ ਜਾਂ ਰੱਖਿਆ ਸੂਤਰ ਬੰਨ੍ਹ ਕੇ ਭਰਾਵਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾ ਭੈਣਾਂ ਦੀ ਰੱਖਿਆ ਤੇ ਸਹਿਯੋਗ ਕਰਨ ਦਾ ਵਚਨ ਦਿੰਦੇ ਹਨ।
